Canada News : ਰੋਜ਼ਾਨਾ ਵਾਂਗ ਨਹੀਂ ਆਇਆ ਪੁੱਤ ਦਾ ਫੋਨ, ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, ਵਿਧਵਾ ਮਾਂ ਉਤੇ ਟੁੱਟਾ ਦੁੱਖਾਂ ਦਾ ਪਹਾੜ

ਕੈਨੇਡਾ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਉਸ ਦੀ ਪਛਾਣ…

ਕੈਨੇਡਾ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਉਸ ਦੀ ਪਛਾਣ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਵਾਸੀ ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਵਜੋਂ ਹੋਈ ਹੈ। ਇਸ ਘਟਨਾ ਕਾਰਨ ਵਿਧਵਾ ਮਾਂ ’ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਖਬਰ ਪਹੁੰਚਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ ਇਕ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਰੋਜ਼ੀ-ਰੋਟੀ ਲਈ ਵਿੰਡਸਰ, ਓਨਟਾਰੀਓ, ਕੈਨੇਡਾ ਗਿਆ ਸੀ। ਸਤਿੰਦਰ ਸਿੰਘ ਹਰ ਰੋਜ਼ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਅਤੇ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਤਾ ਸਰਬਜੀਤ ਕੌਰ ਨੇ ਕਈ ਵਾਰ ਫੋਨ ਕੀਤਾ ਪਰ ਕਿਸੇ ਨੇ ਨਹੀਂ ਚੁੱਕਿਆ। ਇਸ ਤੋਂ ਬਾਅਦ ਇੱਕ ਨੌਜਵਾਨ ਨੇ ਫੋਨ ਉਤੇ ਦੱਸਿਆ ਕਿ ਸਤਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
ਤੇਜਬੀਰ ਨੇ ਦੱਸਿਆ ਕਿ ਉਸ ਦਾ ਭਰਾ ਗੁਰਦਾਸ ਮਾਡਰਨ ਸੀਨੀਅਰ ਸਕੂਲ ਲੱਖਣਕਲਾਂ ਤੋਂ ਕੰਪਿਊਟਰ ਡਿਪਲੋਮਾ ਕਰ ਕੇ ਕੈਨੇਡਾ ਚਲਾ ਗਿਆ ਸੀ। ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਆਪਣੀ ਮਾਂ ਦੀ ਮਦਦ ਨਾਲ ਪੜ੍ਹਾਈ ਕਰ ਰਿਹਾ ਸੀ। ਸਤਿੰਦਰ ਸਿੰਘ ਕੋਲ ਸਿਰਫ਼ ਇੱਕ ਏਕੜ ਜ਼ਮੀਨ ਸੀ ਅਤੇ ਉਹ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਪੰਜਾਬ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨਾਂ ਨੂੰ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਵਿੱਚ ਮਦਦ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *