ਚੰਡੀਗੜ੍ਹ: ਚੰਡੀਗੜ੍ਹ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਹੈ। ਦਰਅਸਲ, ਸਿੱਖਿਆ ਦਾ ਅਧਿਕਾਰ ਕਾਨੂੰਨ 2009 ਤਹਿਤ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਦੀ ਮਾਨਤਾ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (ਈਡਬਲਿਊਐਸ) ਦੇ ਬੱਚਿਆਂ ਨੂੰ ਦਾਖ਼ਲਾ ਨਾ ਦੇਣ ਕਾਰਨ ਰੱਦ ਕਰ ਦਿੱਤੀ ਗਈ ਹੈ।
ਨਵੇਂ ਦਾਖਲਿਆ ਉੱਤੇ ਲਗਾਈ ਸੀ ਪਾਬੰਦੀ
ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਸਕੂਲ ਵਿੱਚ ਨਵੇਂ ਦਾਖ਼ਲਿਆਂ ’ਤੇ ਪਾਬੰਦੀ ਲਾ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਬੱਚੇ ਪੜ੍ਹ ਰਹੇ ਹਨ, ਉਹ ਇਸ ਸਾਲ ਵਿੱਚ ਹੀ ਆਪਣੀ ਪੜ੍ਹਾਈ ਪੂਰੀ ਕਰ ਸਕਦੇ ਹਨ, ਪਰ ਪ੍ਰੀਖਿਆ ਦੇਣ ਤੋਂ ਬਾਅਦ ਨੇੜੇ ਦੇ ਸਰਕਾਰੀ ਸਕੂਲ ਵਿੱਚ ਸ਼ਿਫਟ ਹੋ ਸਕਦੇ ਹਨ।



