ਚੰਡੀਗੜ੍ਹ : ਕਾਂਗਰਸ (Congress) ਵਿਚ ਸਭ ਕੁਝ ਠੀਕ ਨਹੀਂ ਹੈ। ਟਿਕਟ ਨਾ ਮਿਲਣ ਤੋਂ ਨਾਰਾਜ਼ ਚੱਲ ਰਹੇ ਅਜਿਹੇ ਕਈ ਮੰਤਰੀ ਅਤੇ ਨੇਤਾ ਹਨ ਜਿਨ੍ਹਾਂ ਨੂੰ ਕਾਂਗਰਸ (Congress) ਮਨਾਉਣ ਵਿਚ ਅਸਫਲ ਰਹੀ। ਪਾਰਟੀ ਵਿਚ ਆਪਣੇ ਹੀ ਆਪਣਿਆਂ ਦੇ ਵਿਰੋਧ ਤੋਂ ਪਿੱਛੇ ਨਹੀਂ ਹਟ ਰਹੇ ਹਨ। ਹਾਲਾਤ ਅਜਿਹੇ ਹਨ ਕਿ ਸੁਲਤਾਨਪੁਰ ਲੋਧੀ ਤੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ (Cabinet Minister Rana Gurjeet Singh) ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ (Rana Inder Partap Singh), ਭਦੌੜ ਤੋਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ (Deputy Speaker Ajaib Singh Bhatti) ਦੀ ਪਤਨੀ ਮਨਜੀਤ ਕੌਰ ਅਤੇ ਤਲਵੰਡੀ ਸਾਬੋ (Talwandi Sabo) ਤੋਂ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ (Former Minister Harmandar Singh Jassi), ਨਵਾਂਸ਼ਹਿਰ ਤੋਂ ਅੰਗਦ ਸਿੰਘ (Angad Singh) ਨੇ ਆਜ਼ਾਦ ਨਾਮਜ਼ਦਗੀ ਪੱਤਰ ਭਰ ਦਿੱਤੇ ਹਨ। ਇਸ ਤਰ੍ਹਾਂ ਖਰੜ ਤੋਂ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ (Former Minister Jagmohan Singh Kang) ਨਿਰਾਸ਼ ਹੋ ਕੇ ਪੁੱਤਰਾਂ ਸਣੇ ਆਮ ਆਦਮੀ ਪਾਰਟੀ ਵਿਚ ਚਲੇ ਗਏ ਹਨ। Also Read : ਸੂਬੇ ‘ਚ ਬਣੇਗੀ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ : ਪ੍ਰਕਾਸ਼ ਸਿੰਘ ਬਾਦਲ
ਜਲਾਲਾਬਾਦ ਤੋਂ ਮੌਜੂਦਾ ਵਿਧਾਇਕ ਰਮਿੰਦਰ ਆਵਲਾ ਵੀ ਟਿਕਟ ਨਾ ਮਿਲਣ ਤੋਂ ਨਿਰਾਸ਼ ਸਨ ਪਰ ਅਜੇ ਤੱਕ ਉਨ੍ਹਾਂ ਨੇ ਆਜ਼ਾਦ ਚੋਣ ਲੜਣ ਦੀ ਕੋਈ ਇੱਛਾ ਜ਼ਾਹਿਰ ਨਹੀਂ ਕੀਤੀ ਹੈ। ਇਸੇ ਤਰ੍ਹਾਂ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਟਿਕਟ ਨਾ ਮਿਲਣ ਕਾਰਣ ਨਾਰਾਜ਼ ਚੱਲ ਰਹੇ ਸਨ। ਕਿਹਾ ਜਾ ਰਿਹਾ ਸੀ ਕਿ ਉਹ ਵੀ ਆਜ਼ਾਦ ਉਤਰਣ ਦੀ ਤਿਆਰੀ ਕਰ ਰਹੇ ਸਨ ਪਰ ਅੰਤਿਮ ਸਮੇਂ ਉਹ ਮੰਨ ਗਏ। ਆਦਮਪੁਰ ਤੋਂ ਟਿਕਟ ਦੀ ਦਾਅਵੇਦਾਰੀ ਕਰ ਰਹੇ ਮਹਿੰਦਰ ਸਿੰਘ ਕੇ.ਪੀ. ਨੂੰ ਵੀ ਐਨ ਮੌਕੇ ‘ਤੇ ਪਾਰਟੀ ਵਲੋਂ ਅਥਾਰਟੀ ਲੈਟਰ ਨਹੀਂ ਦਿੱਤਾ ਗਿਆ, ਜਿਸ ਕਾਰਣ ਉਹ ਪਾਰਟੀ ਵਲੋਂ ਵੀ ਨਾਮਜ਼ਦਗੀ ਨਾ ਭਰ ਸਕੇ ਅਤੇ ਨਾ ਹੀ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰ ਸਕੇ। ਇਸ ਤੋਂ ਇਲਾਵਾ ਸੁਨਾਮ ਤੋਂ ਦਾਮਨ ਥਿੰਦ ਬਾਜਵਾ, ਸਾਹਨੇਵਾਲ ਤੋਂ ਸਤਵਿੰਦਰ ਬਿੱਟੀ ਨੂੰ ਦੀ ਕਾਂਗਰਸ ਪਾਰਟੀ ਵਲੋਂ ਟਿਕਟ ਕੱਟ ਦਿੱਤੀ ਗਈ। ਫਿਲਹਾਲ ਉਨ੍ਹਾਂ ਵਲੋਂ ਕਿਸੇ ਤਰ੍ਹਾਂ ਦਾ ਕੋਈ ਸੰਕੇਤ ਨਹੀਂ ਦਿੱਤਾ ਕਿ ਉਹ ਆਜ਼ਾਦ ਚੋਣ ਲੜਣਗੇ ਜਾਂ ਨਹੀਂ।


