ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ CM ਕੈਪਟਨ ਅਮਰਿੰਦਰ ਨੇ ਸੁਲਤਾਨਪੁਰ ਲੋਧੀ ਵਾਸੀਆਂ ਨੂੰ ਦਿਤੀ ਸੌਗਾਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸੁਲਤਾਨਪੁਰ ਲੋਧੀ ਚ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਾਬਾ ਨਾਨਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸੁਲਤਾਨਪੁਰ ਲੋਧੀ ਚ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਾਬਾ ਨਾਨਕ ਦੇ ਲਈ 152 ਕਰੋੜ, ਕਾਲੀ ਵੇਈ ਨਦੀ  ਲਈ ਸਾਢੇ 4 ਕਰੋੜ ਤੇ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਲਈ 180 ਕਰੋੜ ਦੇ ਵਿਕਾਸ ਕਾਰਜ ਸ਼ੁਰੂ ਕੀਤੇ |

ਸਿਆਸੀ, ਧਾਰਮਿਕ ਪਾੜੇ ਖ਼ਤਮ ਕਰੋ– ਕੈਪਟਨ

ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮ ਦਾ ਆਗਾਜ਼ ਕਰਦੇ ਹੋਏ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸਿਆਸੀ, ਧਾਰਮਿਕ ਪਾੜੇ ਖ਼ਤਮ ਕਰਨ ਦੀ ਅਪੀਲ ਕੀਤੀ | ਇਸ ਦੇ ਨਾਲ ਹੀ ਭਾਰਤ ਦੇ ਸਾਬਕਾ ਮਹਾਨ ਕ੍ਰਿਕਟਰ ਕਪਿਲ ਦੇਵ ਨੇ ਆਪਣੀ ਕਿਤਾਬ ‘ਵੀ ਦੀ ਸਿੱਖ ਅਰਾਊਂਡ ਦੀ ਵਰਲਡ‘ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਟ ਕੀਤੀ |

Watch Video 

https://youtu.be/rg99cUbk5-4

Leave a Reply

Your email address will not be published. Required fields are marked *