ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀਰਵਾਰ ਨੂੰ ਚੱਲ ਰਹੇ ਕਿਸਾਨ ਅੰਦੋਲਨ ਦੇ ਸੰਭਾਵੀ ਹੱਲ ਬਾਰੇ ਚਰਚਾ ਕਰਨ ਲਈ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਸਣੇ ਖੇਤੀ ਮਾਹਰਾਂ ਨਾਲ ਮੁਲਾਕਾਤ ਕਰਨੀ ਸੀ।
Also Read: ਰਣਜੀਤ ਬਾਵਾ ਦੇ ਘਰ ਗੂੰਜੀਆਂ ਕਿਲਕਾਰੀਆਂ, ਸਾਂਝੀ ਕੀਤੀ ਤਸਵੀਰ
ਦਈ ਦਈਏ ਕਿ ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਪੰਜਾਬ ਮੁੱਖ ਮੰਤਰੀ ਨੇ ਕਿਹਾ ਸੀ ਕਿ ਵੀਰਵਾਰ ਨੂੰ ਮੈਂ ਗ੍ਰਹਿ ਮੰਤਰੀ ਸ਼ਾਹ ਨੂੰ ਮਿਲਣ ਜਾ ਰਿਹਾ ਹਾਂ ਅਤੇ ਮੇਰੇ ਨਾਲ 25-30 ਲੋਕ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿਆਸੀ ਪਾਰਟੀ ਸ਼ੁਰੂ ਕਰਨ ਦੀ ਕਗਾਰ ‘ਤੇ ਹਨ ਅਤੇ ਜਿਵੇਂ ਹੀ ਚੋਣ ਕਮਿਸ਼ਨ ਵੱਲੋਂ ਨਾਮ ਅਤੇ ਚੋਣ ਨਿਸ਼ਾਨ ਨੂੰ ਮਨਜ਼ੂਰੀ ਦਿੱਤੀ ਜਾਵੇਗੀ, ਪਾਰਟੀ ਦਾ ਐਲਾਨ ਕਰ ਦੇਣਗੇ। ਕੈਪਟਨ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮੈਂ ਇਸ ਦਾ ਹੱਲ ਕੱਢਣ ਵਿੱਚ ਮਦਦ ਕਰ ਸਕਦਾ ਹਾਂ ਕਿਉਂਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਰਿਹਾ ਹਾਂ ਅਤੇ ਮੈਂ ਇੱਕ ਕਿਸਾਨ ਵੀ ਹਾਂ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਤਿੰਨ ਵਾਰ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕਿਸਾਨ ਅੰਦੋਲਨ ਦੇ ਹੱਲ ਲਈ ਪਹਿਲਾਂ ਤੋਂ ਨਿਰਧਾਰਤ ਫਾਰਮੂਲਾ ਨਹੀਂ ਹੋ ਸਕਦਾ, ਪਰ ਗੱਲਬਾਤ ਤੋਂ ਕੁਝ ਜ਼ਰੂਰ ਨਿਕਲੇਗਾ ਕਿਉਂਕਿ ਦੋਵੇਂ ਧਿਰਾਂ – ਕੇਂਦਰ ਸਰਕਾਰ ਅਤੇ ਕਿਸਾਨ – ਇਸ ਤੋਂ ਪੈਦਾ ਹੋਏ ਸੰਕਟ ਦਾ ਹੱਲ ਚਾਹੁੰਦੇ ਹਨ।
Also Read: ਪੰਜਾਬ ਤੇ ਦਿੱਲੀ ਮੁੱਖ ਮੰਤਰੀ ਦੇ ਦੌਰਿਆਂ ਬਾਰੇ ਬੋਲੇ ਸੁਨੀਲ ਜਾਖੜ, ਕਿਹਾ-‘ਘੱਟੋ-ਘੱਟ ਇਕ ਨੇ ਤਾਂ…’
ਸਾਬਕਾ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਇਸ ਮੁੱਦੇ ‘ਤੇ ਕਿਸੇ ਵੀ ਕਿਸਾਨ ਆਗੂ ਨਾਲ ਮੀਟਿੰਗ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਮਾਮਲੇ ਵਿੱਚ ਜਾਣਬੁੱਝ ਕੇ ਦਖ਼ਲ ਨਹੀਂ ਦਿੱਤਾ ਕਿਉਂਕਿ ਕਿਸਾਨ ਨਹੀਂ ਚਾਹੁੰਦੇ ਕਿ ਆਗੂ ਇਸ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਕੇਂਦਰ ਨਾਲ ਕਿਸਾਨ ਆਗੂਆਂ ਦੀਆਂ ਚਾਰ ਮੀਟਿੰਗਾਂ ਬੇਕਾਰ ਰਹੀਆਂ ਪਰ ਗੈਰ ਰਸਮੀ ਗੱਲਬਾਤ ਚੱਲ ਰਹੀ ਹੈ। ਦੱਸ ਦਈਏ ਕਿ ਕੈਪਟਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਭਾਜਪਾ ਨਾਲ ਕੋਈ ਵੀ ਸੰਭਾਵੀ ਸੀਟ ਸਮਝੌਤਾ ਕਿਸਾਨਾਂ ਦੇ ਹਿੱਤ ‘ਚ ਉਨ੍ਹਾਂ ਦੇ ਮੁੱਦਿਆਂ ਦੇ ਹੱਲ ‘ਤੇ ਆਧਾਰਿਤ ਹੋਵੇਗਾ।
Also Read: ਸਿਰਫ ਫੇਸਬੁੱਕ-ਇੰਸਟਾਗ੍ਰਾਮ ਡਿਲੀਟ ਕਰ ਔਰਤ ਨੇ ਘਟਾਇਆ 31 ਕਿਲੋ ਭਾਰ, ਨਹੀਂ ਕੀਤੀ ਕੋਈ ਡਾਈਟ

