ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣੇ ਜਾਣ ‘ਤੇ ਦਿੱਤੀ ਵਧਾਈ

ਚੰਡੀਗੜ੍ਹ- ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਚੁਣੇ ਗਏ ਹਨ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ…

ਚੰਡੀਗੜ੍ਹ- ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਚੁਣੇ ਗਏ ਹਨ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਚੁਣੇ ਜਾਣ ਉੱਤੇ ਵਧਾਈ ਵੀ ਦਿੱਤੀ ਹੈ। 

ਪੜੋ ਹੋਰ ਖਬਰਾਂ: ਚਰਨਜੀਤ ਸਿੰਘ ਚੰਨੀ ਦੀ ਪੰਜਾਬ CM ਵਜੋਂ ਨਵੀਂ ਪਾਰੀ ਦੀ ਸ਼ੁਰੂਆਤ, ਜਾਣੋ ਹੁਣ ਤੱਕ ਦਾ ਸਫਰ

ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵਿੱਟਰ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ ਹੈ। ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਲਿਖਿਆ ਕਿ ਚਰਨਜੀਤ ਸਿੰਘ ਚੰਨੀ ਨੂੰ ਮੇਰੀਆਂ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਕਿ ਉਹ ਪੰਜਾਬ ਦੇ ਸਰਹੱਦੀ ਸੂਬੇ ਨੂੰ ਸੁਰੱਖਿਅਤ ਰੱਖਣ ਅਤੇ ਸਰਹੱਦ ਪਾਰ ਤੋਂ ਵੱਧਦੇ ਖਤਰੇ ਤੋਂ ਬਚਾਉਣ ਦੇ ਯੋਗ ਹੋਣਗੇ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ।

Leave a Reply

Your email address will not be published. Required fields are marked *