ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ।ਅਮਰਿੰਦਰ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਕੈਪਟਨ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ ਜਲਦ ਹੀ ਆਪਣੀ ਨਵੀਂ ਪਾਰਟੀ ਬਣਾਉਣਗੇ ਤੇ ਜੇਕਰ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਹਿਤ ‘ਚ ਕੁਝ ਹੱਲ ਨਿਕਲਦਾ ਹੈ ਤਾਂ ਉਹ ਬੀਜੇਪੀ ਦੇ ਨਾਲ 2022 ਦੀਆਂ ਚੋਣਾਂ ‘ਚ ਸੀਟਾਂ ਦੇ ਸਮਝੌਤੇ ਨੂੰ ਲੈ ਕੇ ਆਸਵੰਦ ਹੈ।
Also Read : ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਸੁਣੋ CM ਚੰਨੀ ਦੀ ਪ੍ਰੈੱਸ ਕਾਨਫਰੰਸ Live
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਕਿ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦਿਆਂ ਵਿੱਚ 92 ਫ਼ੀਸਦ ਪੂਰੇ ਹੋਏ ਸੀ। ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਕੈਪਟਨ ਪੇਸ਼ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ | ਉਨ੍ਹਾਂ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲਿਆ। ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਰੱਖਿਆ ਦੇ ਮੁੱਦੇ ‘ਤੇ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸੱਭ ਤੋਂ ਅਹਿਮ ਹੈ।
ਨਵੀਂ ਪਾਰਟੀ ਬਣਾਉਣ ’ਤੇ ਸਵਾਲ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਇਸ ’ਤੇ ਕੰਮ ਕਰ ਰਹੇ ਹਾਂ ਸਾਡੇ ਵਕੀਲ ਕਾਨੂੰਨੀ ਪ੍ਰਕਿਰਿਆ ਪੂਰੀ ਕਰ ਰਹੇ ਹਨ। ਇਸ ਲਈ ਬਕਾਇਦਾ ਚੋਣ ਕਮਿਸ਼ਨ ਨੂੰ ਨਵੀਂ ਪਾਰਟੀ ਦਾ ਨਾਂ ਵੀ ਭੇਜਿਆ ਗਿਆ ਹੈ, ਚੋਣ ਕਮਿਸ਼ਨ ਵਲੋਂ ਹਰੀ ਝੰਡੀ ਆਉਣ ’ਤੇ ਨਵੀਂ ਪਾਰਟੀ ਦਾ ਐਲਾਨ ਕੀਤਾ ਜਾਵੇਗਾ।
Also Read : ਦੇਸ਼ ‘ਚ ਬੀਤੇ 24 ਘੰਟਿਆਂ ‘ਚ ਸਾਹਮਣੇ ਆਏ 13 ਹਜ਼ਾਰ ਤੋਂ ਵਧੇਰੇ ਮਾਮਲੇ, 585 ਲੋਕਾਂ ਦੀ ਮੌਤ
ਕੈਪਟਨ ਨੇ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜ਼ਬਰਦਸਤ ਟੱਕਰ ਦੇਵੇਗੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੇ ਸੰਪਰਕ ਵਿਚ ਕਈ ਕਾਂਗਰਸੀ ਹਨ, ਸਮਾਂ ਆਉਣ ’ਤੇ ਸਾਰੀ ਸਥਿਤੀ ਸਾਫ ਕੀਤੀ ਜਾਵੇਗੀ।



