ਜਲੰਧਰ ਦੌਰੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੁੜੀਆਂ ਦੇ ਡਿਗਰੀ ਕਾਲਜ ਦਾ ਰੱਖਿਆ ਨੀਂਹ ਪੱਥਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨ ਅੱਜ ਜਲੰਧਰ ਵਾਸੀਆਂ ਨੂੰ ਤੋਹਫਾ ਦਿੰਦੇ ਹੋਏ ਵੈਸਟ ਵਿਧਾਨ ਸਭਾ ਹਲਕੇ ਅਧੀਨ ਆਉਂਦੀ ਬੂਟਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨ ਅੱਜ ਜਲੰਧਰ ਵਾਸੀਆਂ ਨੂੰ ਤੋਹਫਾ ਦਿੰਦੇ ਹੋਏ ਵੈਸਟ ਵਿਧਾਨ ਸਭਾ ਹਲਕੇ ਅਧੀਨ ਆਉਂਦੀ ਬੂਟਾ ਮੰਡੀ ਦੀ ਚਾਰਾ ਮੰਡੀ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ‘ਤੇ ਸਰਕਾਰੀ ਗਰਲਜ਼ ਕਾਲਜ ਦਾ ਨੀਂਹ-ਪੱਥਰ ਰੱਖਿਆ |

ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਨੇ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਡੀ. ਏ. ਵੀ. ਯੂਨੀਵਰਸਿਟੀ ‘ਚ ਨੌਜਵਾਨਾਂ ਨੂੰ ਨੌਕਰੀ-ਪੱਤਰ ਵੀ ਵੰਡੇ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਜਵਾਨ ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ‘ਤੇ ਤਾਇਨਾਤ ਹਨ, ਉਹ ਸਰੁੱਖਿਅਤ ਰਹਿਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁਲਕ ਹਮੇਸ਼ਾ ਚੜ੍ਹਦੀ ਕਲਾਂ ‘ਚ ਰਹੇ |

Watch Video

Leave a Reply

Your email address will not be published. Required fields are marked *