ਵੱਡੀ ਖਬਰ: ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਨੂੰ ‘BYE’, ਕੀਤਾ ਨਵੀਂ ਪਾਰਟੀ ਦਾ ਐਲਾਨ

ਚੰਡੀਗੜ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ…

ਚੰਡੀਗੜ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵੀਂ ਪਾਰਟੀ ਦਾ ਵੀ ਐਲਾਨ ਕਰ ਦਿੱਤਾ ਹੈ।

Also Read: ਬੰਬ ਧਮਾਕਿਆਂ ਨਾਲ ਕੰਬਿਆ ਅਫਗਾਨਿਸਤਾਨ, ਕਈ ਹਲਾਕ

ਇਸ ਦੌਰਾਨ ਨਵੀਂ ਪਾਰਟੀ ਪਾਰਟੀ ਦਾ ਐਲਾਨ ਵੀ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਰੱਖਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਆਪਣਾ 7 ਪੇਜਾਂ ਦਾ ਅਸਤੀਫਾ ਭੇਜਿਆ ਹੈ।  ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਅਸਤੀਫੇ ਵਿਚ ਵਿਚ ਆਪਣਾ ਗੁੱਸਾ ਵੀ ਕੱਢਿਆ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਤੁਰੰਤ ਪਾਰਟੀ ਛੱਡਣ ਲਈ ਗੱਲ ਲਿਖੀ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਖਿਲਾਫ ਅੱਧੀ ਰਾਤ ਨੂੰ ਸਾਜ਼ਿਸ਼ ਰਚੀ ਗਈ। ਕਾਂਗਰਸ ਨੇ ਪੰਜਾਬ ਨੂੰ ਗੈਰ-ਤਜ਼ਰਬੇਕਾਰਾਂ ਦੇ ਹੱਥ ਸੌਂਪ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨਵਜੋਤ ਸਿੰਘ ਸਿੱਧੂ ਉੱਤੇ ਵੱਡਾ ਹਮਲਾ ਬੋਲਦਿਆਂ ਉਨ੍ਹਾਂ ਨੂੰ ਪਾਕਿਸਤਾਨ ਪ੍ਰਸਤ ਆਖਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਬਾਰੇ ਆਪਣੇ ਫੈਸਲੇ ਉੱਤੇ ਤੁਸੀਂ ਇਕ ਦਿਨ ਪਛਤਾਓਗੇ।

Also Read: ਧਰਤੀ ‘ਤੇ ਭਿਆਨਕ ਹੜ੍ਹ ਦਾ ਖਤਰਾ! ਵਿਗਿਆਨੀਆਂ ਨੇ ਦਿੱਤੀ ਚਿਤਾਵਨੀ

ਤੁਹਾਨੂੰ ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਪੰਜਾਬ ਮੁੱਖ ਮੰਤਰੀ ਅਹੁਦੇ ਤੋਂ ਕਾਂਗਰਸ ਪਾਰਟੀ ਵਿਚ ਚੱਲ ਰਹੇ ਕਲੇਸ਼ ਕਾਰਨ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨਵੀਂ ਪਾਰਟੀ ਬਣਾਉਣ ਦੇ ਵੀ ਸੰਕੇਤ ਦਿੱਤੇ ਸਨ ਤੇ ਇਸੇ ਲੜੀ ਵਿਚ ਉਨ੍ਹਾਂ ਨੇ ਅੱਜ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ।

Also Read: ਹਿਮਾਚਲ ‘ਚ ਕਾਂਗਰਸ ਦਾ ਕਲੀਨ ਸਵੀਪ, ਤਿੰਨੋਂ ਵਿਧਾਨ ਸਭਾ ਸੀਟਾਂ ‘ਤੇ ਕਬਜ਼ਾ

Leave a Reply

Your email address will not be published. Required fields are marked *