ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਰਿਹਾਇਸ਼ ਕੀਤੀ ਖਾਲੀ, ਨਿੱਜੀ ਸਟਾਫ ਵੀ ਸਿਸਵਾਂ ਫਾਰਮ ਹਾਊਸ ਸ਼ਿਫਟ

ਚੰਡੀਗੜ੍ਹ: ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਤੋਂ ਬਾਅਦ ਬੀਤੇ ਦਿਨ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।…

ਚੰਡੀਗੜ੍ਹ: ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਤੋਂ ਬਾਅਦ ਬੀਤੇ ਦਿਨ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਹੁਣ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਦਾ ਨਿੱਜੀ ਸਟਾਫ ਵੀ ਉਨਾਂ ਦੇ ਨਾਲ ਹੀ ਸਿਸਵਾਂ ਫਾਰਮ ਹਾਊਸ ਸ਼ਿਫਟ ਹੋ ਗਿਆ ਹੈ। 

ਪੜੋ ਹੋਰ ਖਬਰਾਂ: ਕੋਰੋਨਾ ਮਾਮਲੇ ਇਕ ਦਿਨ ਵਿਚ ਫਿਰ 30 ਹਜ਼ਾਰ ਪਾਰ, ਇੰਨੇ ਲੋਕਾਂ ਦੀ ਹੋਈ ਮੌਤ

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਕਾਂਗਰਸ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਇਕ ਨਿੱਜੀ ਹੋਟਲ ਵਿਚ ਵੀ ਕਾਂਗਰਸ ਦੀ ਮੀਟਿੰਗ ਜਾਰੀ ਹੈ। ਇਸ ਮੀਟਿੰਗ ਵਿਚ ਅਜੇ ਮਕਾਨ ਤੇ ਹਰੀਸ਼ ਚੌਧਰੀ ਵੀ ਮੌਜੂਦ ਹਨ। ਇਸ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਦੇ ਵੀ ਸ਼ਾਮਲ ਹੋਣ ਦੀਆਂ ਖਬਰਾਂ ਹਨ। ਹਾਲਾਂਕਿ ਕੈਪਟਨ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਹਾਈ ਕਮਾਨ ਵਲੋਂ ਸਿੱਧੇ ਤੌਰ ਉੱਤੇ ਪੰਜਾਬ ਮੁੱਖ ਮੰਤਰੀ ਦਾ ਐਲਾਨ ਕੀਤਾ ਜਾਵੇਗਾ।

ਪੜੋ ਹੋਰ ਖਬਰਾਂ: CM ਦੀ ਚੋਣ ਤੋਂ ਪਹਿਲਾਂ ਬੈਠਕਾਂ ਦਾ ਦੌਰ ਜਾਰੀ, ਸੁਨੀਲ ਜਾਖੜ ਦੇ ਘਰ ਦੇ ਬਾਹਰ ਹਲਚਲ

Leave a Reply

Your email address will not be published. Required fields are marked *