ਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਕੈਪਟਨ ਅਮਰਿੰਦਰ ਨੇ PM ਮੋਦੀ ਅਤੇ ਅਮਿਤ ਸ਼ਾਹ ਦਾ ਟਵੀਟ ਕਰ ਕੀਤਾ ਧੰਨਵਾਦ

ਚੰਡੀਗੜ੍ਹ : ਬਾਬਾ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ ਆਈ ਹੈ। ਆਖਰ ਸ਼ਰਧਾਲੂਆਂ ਦੀ ਉਡੀਕ ਖਤਮ ਹੋ ਗਈ।…

ਚੰਡੀਗੜ੍ਹ : ਬਾਬਾ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ ਆਈ ਹੈ। ਆਖਰ ਸ਼ਰਧਾਲੂਆਂ ਦੀ ਉਡੀਕ ਖਤਮ ਹੋ ਗਈ। ਦਰਅਸਲ ਕੇਂਦਰ ਸਰਕਾਰ ਨੇ ਤਿਉਹਾਰ ਤੋਂ ਦੋ ਦਿਨ ਪਹਿਲਾਂ 17 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫੈਸਲਾ ਕੀਤਾ ਹੈ।

Also Read : ਗੁਰਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਵੱਡੀ ਸੌਗਾਤ, ਭਲਕੇ ਖੁਲ੍ਹੇਗਾ ਕਰਤਾਰਪੁਰ ਲਾਂਘਾ

ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਮੇਂ ਸਿਰ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਦਿਲੋਂ ਧੰਨਵਾਦ ਕਰਦਾ ਹਾਂ। ਇਸ ਨਾਲ ਹਜ਼ਾਰਾਂ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਪਵਿੱਤਰ ਅਸਥਾਨ ‘ਤੇ ਮੱਥਾ ਟੇਕਣ ਦਾ ਮੌਕਾ ਮਿਲੇਗਾ।

Leave a Reply

Your email address will not be published. Required fields are marked *