2020 ‘ਚ ਕੈਪਟਨ ਸਰਕਾਰ ਦਾ ਮਤਾ, ਪੰਜਾਬ ਮੁੜ ਲਿਖੇਗਾ ਤਰੱਕੀ ਦੀ ਕਹਾਣੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਨਾਲ ਹੀ ਸਾਲ 2020…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਨਾਲ ਹੀ ਸਾਲ 2020 ਲਈ ਇੱਕ ਮਤਾ ਵੀ ਨਿਰਧਾਰਿਤ ਕੀਤਾ। ਉਨ੍ਹਾਂ ਭਰੋਸਾ ਜ਼ਾਹਰ ਕਰਦਿਆਂ ਕਿਹਾ ਕਿ, ਪੰਜਾਬ ਨਵੇਂ ਸਾਲ ਵਿੱਚ ਤਰੱਕੀ ਦੀ ਨਵੀਂ ਕਹਾਣੀ ਲਿਖੇਗਾ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਵਿੱਚ ਰਾਜ ਦੇ ਸਰਬਪੱਖੀ ਵਿਕਾਸ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਤੁਹਾਡੇ ਸਾਥ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ।

ਉਨ੍ਹਾਂ ਕਿਹਾ ਕਿ, ਸੂਬਾ ਸਰਕਾਰ ਲਈ ਸਾਲ 2020 ਵਿੱਚ ਵਿੱਤੀ ਸੰਕਟ ਵਿੱਚੋਂ ਬਾਹਰ ਆਉਣਾ ਸਭ ਤੋਂ ਵੱਡੀ ਚੁਣੌਤੀ ਹੋਵੇਗੀ। ਸਰਕਾਰ ਨੇ ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਪੂਰੇ ਕੀਤੇ ਹਨ ਅਤੇ ਬਾਕੀ ਵਾਅਦੇ ਵੀ ਛੇਤੀ ਹੀ ਪੂਰੇ ਕੀਤੇ ਜਾਣਗੇ। ਮੁੱਖ ਮੰਤਰੀ ਨੇ ਲੋਕਾਂ ਨੂੰ ਧਰਮ ਨਿਰਪੱਖਤਾ, ਪ੍ਰਭੂਸੱਤਾ, ਫਿਰਕੂ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀ ਰਾਖੀ ਲਈ ਇਕੱਠੇ ਹੋਣ ਅਤੇ ਜੋਰਦਾਰ ਢੰਗ ਨਾਲ ਕੰਮ ਕਰਨ ਦੇ ਵਾਅਦੇ ਨਾਲ ਨਵੇਂ ਸਾਲ ਦਾ ਸਵਾਗਤ ਕਰਨ ਦਾ ਸੱਦਾ ਦਿੱਤਾ ਹੈ।

ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਹੈ ਕਿ, ਸਾਰੇ ਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ, ਜਿਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਹਾਲ ਹੀ ਵਿੱਚ ਪੂਰੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ।

 

 

 

 

 

 

 

 

Leave a Reply

Your email address will not be published. Required fields are marked *