ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਆਤਮਘਾਤੀ ਹਮਲੇ ਤੋਂ ਬਾਅਦ 40 CRPF ਜਵਾਨ ਸ਼ਹੀਦ ਹੋ ਗਏ ਜਿਸ ਕਾਰਨ ਇਹਨਾਂ ਵਿੱਚੋਂ 4 ਜਵਾਨ ਪੰਜਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਆਤਮਘਾਤੀ ਹਮਲੇ ਤੋਂ ਬਾਅਦ 40 CRPF ਜਵਾਨ ਸ਼ਹੀਦ ਹੋ ਗਏ ਜਿਸ ਕਾਰਨ ਇਹਨਾਂ ਵਿੱਚੋਂ 4 ਜਵਾਨ ਪੰਜਾਬ ਦੇ ਰਹਿਣ ਵਾਲੇ ਸੀ। ਇਸ ਹਮਲੇ ਤੋਂ ਬਾਅਦ ਦੇਸ਼ ਭਰ ਵਿੱਚ ਸੋਗ ਦੀ ਲਹਿਰ ਹੈ। ਨਾਲ ਹੀ ਹਰ ਕੋਈ ਇਸ ਹਮਲੇ ਦਾ ਬਦਲਾ ਮੰਗ ਰਿਹਾ ਹੈ।

captain amarinder

ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਲੈਕੇ ਵੱਡਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਸ਼ਹੀਦ ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰਾਂ ਨੂੰ 12-12 ਲੱਖ ਦੀ ਸਹਾਇਤਾ ਦੇਣ ਵਾ ਐਲਾਨ ਕੀਤਾ ਹੈ। ਜਿਕਰਯੋਗ ਗੱਲ ਹੈ ਕਿ ਇਸ ਆਤਮਘਾਤੀ ਹਮਲੇ ਦੇ ਜਿੰਮ੍ਹੇਵਾਰ ਪਾਕਿਸਤਾਨ ਨੂੰ ਠਹਿਰਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *