ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੂੰ ਕਿਹਾ ਹੈ ਕਿ ਉਹ ਆਪਣੀ ਸਰਕਾਰ ਵੱਲੋਂ ਕੀਤੇ ਕੋਈ ਨਵੇਂ ਕੰਮ ਦਿਖਾਉਣ, ਬਜਾਏ ਕਿ ਸਿਰਫ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਉਦਘਾਟਨ ਕਰਨ ਅਤੇ ਉਸ ਦਾ ਸਿਹਰਾ ਆਪਣੇ ਸਿਰ ਲੈਣ ਦੇ।

ਮਾਨ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ

ਮਾਨ ਵੱਲੋਂ ਪਟਿਆਲਾ ’ਚ ਅਤਿ-ਆਧੁਨਿਕ ਬੱਸ ਸਟੈਂਡ (bus stand) ਦੇ ਉਦਘਾਟਨ ’ਤੇ ਪ੍ਰਤੀਕਰਮ ਦਿੰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਦੇ ਸਮੇਂ ਦੌਰਾਨ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਪੂਰਾ ਹੋ ਗਿਆ ਹੈ ਜਿਸ ਦਾ ਉਦਘਾਟਨ ਅੱਜ ਮੁੱਖ ਮੰਤਰੀ ਮਾਨ ਨੇ ਕੀਤਾ।

ਕੰਮਾਂ ਦਾ ਸਿਹਰਾ ਲੈਣ ਲਈ ਹੈ ਆਪ ਸਰਕਾਰ 

ਉਨ੍ਹਾਂ ਕਿਹਾ ਕਿ ਇਹ ਠੀਕ ਹੈ ਕਿ ਬਤੌਰ ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਬੱਸ ਸਟੈਂਡ ਦਾ ਉਦਘਾਟਨ ਕੀਤਾ, ਜੋ ਮੇਰੇ ਸਮੇਂ ਦੌਰਾਨ ਸੁਰੂ ਹੋਇਆ ਸੀ ਪਰ ਉਨ੍ਹਾਂ ਨੂੰ ਵੀ ਸਾਡੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਲੈਣ ਦੀ ਬਜਾਏ ਆਪਣੇ ਪੱਧਰ ’ਤੇ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਬਹੁਤ ਸਾਰੀਆਂ ਉਦਾਹਰਣਾਂ ਵਿੱਚੋਂ ਇੱਕ ਹੈ ਜਿੱਥੇ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

Leave a Reply

Your email address will not be published. Required fields are marked *