ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਆਪਣੀ ਪਤਨੀ ਮਹਾਰਾਣੀ ਪਰਨੀਤ ਕੌਰ ਦੇ ਲਈ ਚੋਣ ਪ੍ਰਚਾਰ ਕਰ ਰਹੇ ਹਨ।
ਇਸੇ ਦੇ ਚੱਲਦੇ ਕੈਪਟਨ ਅਮਰਿੰਦਰ ਸਿੰਘ ਨੇ ਜਮ ਕੇ ਨਰਿੰਦਰ ਮੋਦੀ ਤੇ ਸ਼ਬਦੀ ਹਮਲਾ ਕੀਤਾ। ਆਪਣੇ ਭਾਸ਼ਣ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੀਐੱਮੋ ਮੋਦੀ ਨੂੰ ਘੇਰਦੇ ਹੋਏ ਕਿਹਾ ਕਿ ਮੋਦੀ ਪੜ੍ਹਿਆ ਹੋਇਆ ਹੈ ਜਾਂ ਨਹੀਂ ਇਹ ਕਿਸੇ ਨੂੰ ਵੀ ਪਤਾ ਨਹੀਂ ਹੈ।
ਨਾਲ ਹੀ ਉਹਨਾਂ ਨੇ ਇੰਡੀਅਨ ਆਰਮੀ ਨੂੰ ਆਪਣੇ ਚੋਣ ਪ੍ਰਚਾਰ ਦੌਰਾਨ ਵਰਤਨ ਦੇ ਇਲਜਾਮ ਵੀ ਲਾਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਗੱਲ ਨੂੰ ਜਾਰੀ ਰੱਖਦੇ ਹੋਏ ਕਿਹਾ ਕਿ ਉਹਨਾਂ ਨੇ ਨੋਟਬੰਦੀ ਬਾਰੇ ਆਪਣੇ ਸਾਥੀਆਂ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ।

