ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਤੇ ਪਾਕਿਸਤਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਾਰੀ ਪ੍ਰਰਿਕਿਰਿਆ ਨੂੰ ਪਾਕਿਸਤਾਨ ਵੱਲ਼ੋਂ ਰਚੀ ਗਈ ਸਾਜਿਸ਼ ਨੂੰ ਕਰਾਰ ਦਿੱਤਾ ਹੈ। ਪਾਕਿਸਤਾਨ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਗੁਆਂਢੀ ਦੁਸ਼ਮਨ ਪੰਜਾਬ ਵਿੱਚ ਦਹਿਸ਼ਤਵਾਦ ਨੂੰ ਫਿਰ ਤੋਂ ਜਿੰਦਾ ਕਰਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਉਹ ਆਪਣੇ ਮਨਸੂਬੇ ਵਿੱਚ ਸਫਲ ਨਹੀਂ ਹੋ ਸਕੇਗਾ।
ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਫੌਜ ਪ੍ਰਮੁੱਖ ਜਨਰਲ ਕਮਰ ਜਾਵੇਦ ਬਾਜਵਾ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਅਮਰਿੰਦਰ ਨੇ ਕਿਹਾ ਕਿ ਪੂਰੀ ਪਰਿਕ੍ਰੀਆ ਤੋਂ ਵੱਡੀ ਸਾਜਿਸ਼ ਦੀ ਬਦਬੂ ਆ ਰਹੀ ਹੈ। ਮੁਖ ਮੰਤਰੀ ਅਮਰਿੰਦਰ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਨੂੰ ਖੋਲ੍ਹਣਾ ਸਪੱਸ਼ਟ ਰੂਪ ਤੋਂ ISI ਦਾ ਇੱਕ ਗੇਮ ਪਲਾਨ ਹੈ।
ਦੂਜੇ ਪਾਸੇ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਸੱਭ ਤੋਂ ਪਹਿਲਾ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਨੂੰ ਖੋਲਣ ਦੀ ਜਾਣਕਾਰੀ ਦੇਣ ਤੋਂ ਅਜਿਹਾ ਲੱਗ ਰਿਹਾ ਹੈ ਕਿ ਪਾਕਿਸਤਾਨ ਭਾਰਤ ਦੇ ਖਿਲਾਫ ਕਿਸੀ ਵੱਡੀ ਸਾਜਿਸ਼ ਦੀ ਯੋਜਨਾ ਬਣਾ ਰਿਹਾ ਹੈ। ਨਾਲ ਹੀ ਕੈਪਟਨ ਨੇ ਇਹ ਵੀ ਕਿਹਾ ਇਹਨਾਂ ਸੱਭ ਤੋਂ ਪਹਿਲਾ ਹੀ ਸਾਰਿਆ ਨੂੰ ਸੁਚੇਤ ਰਹਿਣਾ ਚਾਹਿਦਾ ਹੈ। ਪਰ ਪਾਕਿਸਤਾਨ ਆਪਣੇ ਗਲਤ ਇਰਾਦਾ ਨੂੰ ਪੂਰਾ ਨਹੀਂ ਕਰ ਪਾਏਗਾ।


