ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਚ ਦਿੱਲੀ ਪੁਲਿਸ ਵੱਲੋਂ ਸਿੱਖ ਪਿਓ ਪੁੱਤ ਦੇ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਤੋਂ ਬਾਅਦ ਸਮੂਹ ਸਿੱਖ ਸੰਗਤ ਚ ਰੋਸ ਪਾਇਆ ਜਾ ਰਿਹਾ ਹੈ।
ਉੱਥੇ ਹੀ ਇਸ ਮਾਮਲੇ ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕੀਤਾ ਗਿਆ ਹੈ।
Shameful incident of @DelhiPolice ruthlessly beating up Sarabjeet Singh & Balwant Singh over a petty issue. Request HM @AmitShah to ensure justice.
— Capt.Amarinder Singh (@capt_amarinder) June 17, 2019
ਉਹਨਾਂ ਨੇ ਟਵੀਟ ਕਰ ਇਸ ਮਾਮਲੇ ਦੀ ਨਿਖੇਦੀ ਕੀਤੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਦਿੱਲੀ ਪੁਲਿਸ ਦੀ ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ।
ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਪੀੜਤਾਂ ਨੂੰ ਇਸ ਮਾਮਲੇ ਚ ਇਨਸਾਫ ਮਿਲੇ।


