ਕੈਪਟਨ ਨੇ PM ਮੋਦੀ ਨੂੰ ਟਵੀਟ ਕਰ ਜਾਹਿਰ ਕੀਤੀ ਇਹ ਇੱਛਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕਰ ਆਪਣੀ ਇਕ ਇੱਛਾ ਜਾਹਿਰ ਕੀਤੀ ਹੈ। ਦੱਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕਰ ਆਪਣੀ ਇਕ ਇੱਛਾ ਜਾਹਿਰ ਕੀਤੀ ਹੈ। ਦੱਸ ਦਈਏ ਕਿ ਕੈਪਟਨ ਨੇ ਪੀਐੱਮ ਨੂੰ ਟਵੀਟ ਕਰ ਕਿਹਾ ਹੈ ਕਿ ਉਹ ਵਿੰਗ ਕਮਾਂਡਰ ਅਭਿਨੰਦਨ ਦਾ ਸਵਾਗਤ ਕਰਨਾ ਚਾਹੁੰਦੇ ਹਨ।

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਲਿਖਿਆ ਹੈ ਕਿ ਪਾਕਿਸਤਾਨ ਸਰਕਾਰ ਵਿੰਗ ਕਮਾਂਡਰ ਅਭਿਨੰਦਨ ਨੂੰ ਰਿਹਾਅ ਕਰ ਰਿਹਾ ਹੈ ਵਿੰਗ ਕਮਾਂਡਰ ਅਭਿਨੰਦਨ ਦਾ ਸਵਾਗਤ ਉਹ ਕਰਨਾ ਚਾਹੁੰਦੇ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਉਹ ਅੰਮ੍ਰਿਤਸਰ ਦੌਰੇ ਤੇ ਹਨ ਜਿਸ ਕਾਰਨ ਉਹ ਅਭਿਨੰਦਨ ਦਾ ਸਵਾਗਤ ਕਰਨਾ ਚਾਹੁੰਦੇ ਹਨ।

Captain

ਇਸ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਉਸ ਇਸ ਕਾਰਨ ਵੀ ਉਹਨਾਂ ਦਾ ਸਵਾਗਤ ਕਰਨਾ ਚਾਹੁੰਦੇ ਹਨ ਕਿਉਂਕਿ ਉਹ ਅਭਿਨੰਦਨ ਦੇ ਪਿਤਾ ਐਨਡੀਏ ਦੇ ਸਾਬਕਾ ਵਿਦਿਆਰਥੀ ਰਹਿ ਚੁੱਕੇ ਹਨ। ਜ਼ਿਕਰ-ਏ-ਖਾਸ ਹੈ ਕਿ ਪੀ.ਓ.ਕੇ. ਵਿੱਚ ਭਾਰਤੀ ਏਅਰਫੋਰਸ ਦਾ ਇਕ ਜਹਾਜ਼ ਹਾਦਸਾਗ੍ਰਸਤ ਹੋਇਆ ਸੀ। ਇਸ ਜਹਾਜ ਦੇ ਪਾਇਲਟ ਨੂੰ ਪਾਕਿਸਤਾਨ ਨੇ ਗ੍ਰਿਫਤਾਰ ਕਰ ਲਿਆ ਗਿਆ ਸੀ। ਪਰ ਪਾਕਿਸਤਾਨ ਅਭਿਨੰਦਨ ਨੂੰ ਰਿਹਾਅ ਕਰਨ ਤੇ ਮੰਨ ਗਈ ਹੈ।

Leave a Reply

Your email address will not be published. Required fields are marked *