ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਜ਼ਮੁਆਫੀ ਸਕੀਮ ਦਾ ਤੀਜਾ ਪੜਾਅ ਸ਼ੁਰੂ ਕੀਤਾ ਗਿਆ।
https://www.facebook.com/LivingIndiaNewschannel/videos/520553028466661/
ਇਸ ਦੌਰਾਨ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਸਰਟੀਫਿਕੇਟ ਵੰਡੇ ਗਏ। ਕੈਪਟਨ ਨੇ ਕੁੱਲ 2 ਹਜਾਰ 413 ਕਿਸਾਨਾਂ ਨੂੰ ਸਰਟੀਫਿਕੇਟ ਵੰਡੇ।
ਕੈਪਟਨ ਨੇ 2 ਹਜਾਰ 413 ਕਿਸਾਨਾਂ ਦਾ ਕਰੀਬ 17 ਕਰੋੜ 74 ਲੱਖ ਦਾ ਕਰਜ ਮੁਆਫ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਕਈ ਅਹਿਮ ਅਤੇ ਠੋਸ ਕਦਮ ਚੁੱਕੇ ਹਨ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਮੈ ਵੀ ਕਿਸਾਨ ਹਾਂ। ਇਸ ਤੋਂ ਇਲਾਵਾ ਕੈਪਟਨ ਨੇ ਮੋਦੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਸਰਕਾਰ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਸਰਕਾਰ ਦੀ ਕਰਜਮੁਆਫੀ ਸਕੀਮ ਦਾ ਇਹ ਤੀਜਾ ਪੜਾਅ ਹੈ।



