ਚੰਡੀਗੜ੍ਹ : ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦੇ ਬਿਆਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਠੋਕਵਾਂ ਜਵਾਬ ਦਿੱਤਾ ਹੈ। ਕੈਪਟਨ ਨੇ ਰਾਵਤ ਵਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਅੱਜ ਪੰਜਾਬ ਵਿਚ ਕਾਂਗਰਸ ਦੀ ਹਾਲਤ ਤਰਸਯੋਗ ਹੈ।
Read More: ਪੰਜਾਬ CM ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਖਤਮ, ਕਿਸਾਨੀ ਮੁੱਦਿਆਂ ‘ਤੇ ਹੋਈ ਚਰਚਾ
ਉਨ੍ਹਾਂ ਕਿਹਾ ਕਿ ਰਾਵਤ ਦੱਸਣ ਕੇ ਉਨ੍ਹਾਂ ਨੂੰ ਪਹਿਲਾਂ ਮੈਨੂੰ ਪਾਰਟੀ ਦੇ ਰੁਖ ਤੋਂ ਗੁਮਰਾਹ ਕਿਉਂ ਕੀਤਾ। ਕੈਪਟਨ ਨੇ ਰਾਵਤ ਦੇ ਉਸ ਬਿਆਨ ਨੂੰ ਝੂਠ ਕਰਾਰ ਦਿੱਤਾ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਸੀ. ਐੱਲ. ਪੀ. ਮੀਟਿੰਗ ਤੋਂ ਪਹਿਲਾਂ ਤਿੰਨ ਫੋਨ ਕੀਤੇ ਸਨ। ਕੈਪਟਨ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਰਾਵਤ ਝੂਠ ਕਿਉਂ ਬੋਲ ਰਹੇ ਹਨ। ਜਦਿਕ ਫੋਨ ਕਰਨ ਦੀਆਂ ਗੱਲਾਂ ਸਿਰਫ ਬਕਵਾਸ ਅਤੇ ਬੇਬੁਨਿਆਦ ਤੋਂ ਇਲਾਵਾ ਹੋਰ ਕੁੱਝ ਨਹੀਂ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਪੰਜਾਬ ਵਿਚ ਤਾਨਾਸ਼ਾਹੀ ਦੀ ਇਜਾਜ਼ਤ ਕਿਉਂ ਦਿੱਤੀ ਗਈ। ਇਹੋ ਕਾਰਣ ਹੈ ਕਿ ਪਾਰਟੀ ਅੱਜ ਪੰਜਾਬ ਵਿਚ ਬੈਕਫੁੱਟ ’ਤੇ ਹੈ।
Read More: ਵਿਵਾਦਿਤ ਗਾਣੇ ਦੇ ਸਬੰਧ ‘ਚ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਏ ਗਾਇਕ ਹਰਜੀਤ ਹਰਮਨ
ਕੀ ਕਿਹਾ ਸੀ ਹਰੀਸ਼ ਰਾਵਤ ਨੇ
ਅੱਜ ਪ੍ਰੈੱਸ ਕਾਨਫਰੰਸ ਦੌਰਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਜਿਹੇ ਬਿਆਨ ਆ ਰਹੇ ਹਨ, ਜਿਵੇਂ ਉਹ ਕਿਸੇ ਦਬਾਅ ’ਚ ਹੋਣ। ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਸਨਮਾਨ ਦਿੱਤਾ ਹੈ ਤਾਂ ਫਿਰ ਉਨ੍ਹਾਂ ਦਾ ਪਾਰਟੀ ’ਚ ਅਪਮਾਨ ਕਿਵੇਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਮੂਖੌਟਾ ਬਣਾਇਆ ਹੋਇਆ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ ਗਿਆ ਤਾਂ ਫਿਰ ਪਾਰਟੀ ’ਚ ਉਨ੍ਹਾਂ ਦਾ ਅਪਮਾਨ ਕਿਵੇਂ ਹੋ ਸਕਦਾ ਹੈ। ਹਰੀਸ਼ ਰਾਵਤ ਨੇ ਵੱਡਾ ਹਮਲਾ ਕਰਦੇ ਹੋਏ ਕਿਹਾ ਸੀ ਕਿ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀਆਂ ਹਰ ਗੱਲਾਂ ਮੰਨੀਆਂ। ਕੈਪਟਨ ਨਾਲ ਪਾਰਟੀ ਵੱਲੋਂ ਕਿਸੇ ਤਰ੍ਹਾਂ ਦਾ ਵੀ ਮਾਣਹਾਣੀ ਵਾਲਾ ਸਲੂਕ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਮਾਂ ਸੋਨੀਆ ਗਾਂਧੀ ਦੇ ਨਾਲ ਖੜ੍ਹੇ ਹੋਣ ਦਾ ਸੀ ਅਤੇ ਸੰਕਟ ਦੇ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਖ ਹੋਏ ਹਨ।
Read More: ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ, ਝੋਨੇ ਦੀ ਖਰੀਦ ‘ਚ ਦੇਰੀ ‘ਤੇ ਚੁੱਕੇ ਸਵਾਲ



