CM ਕੈਪਟਨ ਆਪ ਸਾਂਭਣਗੇ ਬਿਜਲੀ ਵਿਭਾਗ, ਸਿੱਧੂ ਨੇ ਨਰਾਜਗੀ ਕਾਰਨ ਨਹੀਂ ਸਾਂਭਿਆ ਅਹੁਦਾ- ਸੂਤਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਿਛਲੇ ਕਾਫੀ ਸਮੇਂ ਤੋਂ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਵਿਚਾਲੇ ਵਿਵਾਜ ਚਲ ਰਿਹਾ ਹੈ ਜਿਸ ਕਾਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਿਛਲੇ ਕਾਫੀ ਸਮੇਂ ਤੋਂ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਵਿਚਾਲੇ ਵਿਵਾਜ ਚਲ ਰਿਹਾ ਹੈ ਜਿਸ ਕਾਰਨ ਕਿਹਾ ਜਾ ਰਿਹਾ ਹੈ ਸ਼ਾਇਦ ਇਸੇ ਕਾਰਨ ਕਰਕੇ ਨਵਜੋਤ ਸਿੰਘ ਸਿੱਧੂ ਆਪਣਾ ਨਵਾਂ ਅਹੁਦਾ ਸਾਂਭ ਨਹੀਂ ਰਹੇ ਹਨ। ਦਸ ਦਈਏ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਈ ਮੰਤਰੀਆਂ ਦੇ ਅਹੁਦੀਆਂ ਦੀ ਫੇਰਬਦਲ ਕੀਤੀ। ਇਸ ਦੌਰਾਨ ਉਹਨਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਉਹਨਾਂ ਦੇ ਦੋਵੇ ਅਹੁਦੇ ਖੋਹ ਲਏ ਤੇ ਉਹਨਾਂ ਨੂੰ ਬਿਜਲੀ ਵਿਭਾਗ ਦੇ ਦਿੱਤਾ।

CM captain amarinder singh

ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਬਿਜਲੀ ਵਿਭਾਗ ਨੂੰ ਸਾਂਭ ਸਕਦੇ ਹਨ। ਇਸਤੇ ਰਸਮੀ ਤੌਰ ਤੇ ਫੈਸਲਾ ਸ਼ਾਮ ਤੱਕ ਹੋ ਸਕਦਾ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਮਾਮਲੇ ਤੇ ਅਹਿਮਦ ਪਟੇਲ ਨੂੰ ਕੈਪਟਨ ਅਮਰਿੰਦਰ ਸਿੰਘ ਮਿਲ ਸਕਦੇ ਹਨ। ਇਸ ਮੁਲਾਕਾਤ ਦੌਰਾਨ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਭਵਿੱਖ ਬਾਰੇ ਚਰਚਾ ਹੋ ਸਕਦੀ ਹੈ। ਜ਼ਿਕਰਯੋਗ ਗੱਲ ਹੈ ਕਿ ਪੰਜਾਬ ਚ ਕਾਂਗਰਸ ਦੀ ਅੰਦਰੂਨੀ ਲੜਾਈ ਹੁਣ ਖੁੱਲ੍ਹੇ ਤੌਰ ਤੇ ਸਾਹਮਣੇ ਆ ਗਈ ਹੈ।

Leave a Reply

Your email address will not be published. Required fields are marked *