ਚੰਡੀਗੜ੍ਹ (ਇੰਟ.)- ਸਿਸਵਾਂ ਫਾਰਮ ਹਾਊਸ (Siswan Farm House) ਵਿਖੇ ਕੈਪਟਨ ਅਮਰਿੰਦਰ ਸਿੰਘ ਅਤੇ ਪੀ.ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੁਲਾਕਾਤ ਹੋਈ। ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਰਵੀਨ ਠੁਕਰਾਲ ਵਲੋਂ ਆਪਣੇ ਟਵਿੱਟਰ ਹੈਂਡਲ ਤੋਂ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ। ਇਸ ਮੌਕੇ ਪਰਗਟ ਸਿੰਘ ਅਤੇ ਕੁਲਜੀਤ ਨਾਗਰਾ ਵੀ ਮੌਜੂਦ ਹਨ।
.@INCPunjab chief @sherryontopp, along with @kuljitnagra1 & Pargat Singh, called on CM @capt_amarinder this morning to discuss issues relating to Punjab & party-govt coordination. pic.twitter.com/7evRH6JrGt
— Raveen Thukral (@RT_MediaAdvPBCM) August 20, 2021
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਕੈਪਟਨ ਅਤੇ ਸਿੱਧੂ ਵਿਚਾਲੇ ਇਹ ਮੁਲਾਕਾਤ ਸਿਸਵਾਂ ਫਾਰਮ ਹਾਊਸ ਵਿਖੇ ਕੀਤੀ ਗਈ। ਇਸ ਦੌਰਾਨ ਨਵਜੋਤ ਸਿੱਧੂ ਦੇ ਨਾਲ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਅਤੇ ਕੁਲਜੀਤ ਨਾਗਰਾ ਵੀ ਮੌਜੂਦ ਸਨ।
ਨਵਜੋਤ ਸਿੱਧੂ ਨੇ ਕਾਰਕੁੰਨਾਂ ਦੀ ਫੀਡਬੈਕ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਜਾਣੂੰ ਕਰਵਾਇਆ। ਨਵਜੋਤ ਸਿੱਧੂ ਨੇ ਕੈਪਟਨ ਨੂੰ ਇਕ ਚਿੱਠੀ ਸੌਂਪੀ। ਇਸ ਚਿੱਠੀ ‘ਚ ਮੰਗ ਕੀਤੀ ਗਈ ਹੈ ਕਿ ਕੈਬਨਿਟ ਮੰਤਰੀ ਰੋਜ਼ਾਨਾ ਇਕ ਮੰਤਰੀ ਦੇ ਆਧਾਰ ‘ਤੇ ਪੰਜਾਬ ਕਾਂਗਰਸ ਭਵਨ ‘ਚ ਬੈਠਣ ਤਾਂ ਜੋ ਅਹਿਮ ਮਸਲਿਆਂ ਨੂੰ ਪ੍ਰਭਾਵੀ ਢੰਗ ਨਾਲ ਹੱਲ ਕੀਤਾ ਜਾ ਸਕੇ।
