ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੀਨੀਅਰ ਹਾਕੀ ਖਿਡਾਰੀ ਬਲਬੀਰ ਸਿੰਘ ਲਈ ਅਪੀਲ ਕੀਤੀ ਹੈ। ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੀਐੱਮ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸੀਨੀਅਰ ਹਾਕੀ ਖਿਡਾਰੀ ਬਲਬੀਰ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਬਲਬੀਰ ਸਿੰਘ ਨੇ ਤਿੰਨ ਵਾਰ ਓਲੰਪਿਕ ਗੋਲਡ ਮੈਡਲ ਜਿੱਤ ਕੇ ਦੇਸ਼ ਦਾ ਨਾ ਰੋਸ਼ਨ ਕੀਤਾ ਹੈ। ਇਸ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਬਲਬੀਰ ਸਿੰਘ ਹਾਕੀ ਖੇਡ ਚ ਉਹਨਾਂ ਬੇਮਿਸਾਲ ਯੋਗਦਾਨ ਰਿਹਾ ਹੈ। ਇਸ ਮਹਾਨ ਖਿਡਾਰੀ ਨੂੰ ਭਾਰਤ ਰਤਨ ਦੇ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ।

