ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੀ ਬਿਆਨ ਦਿੰਦੇ ਹੋਏ ਕਿਹਾ ਕਿ ਉਹਨਾਂ ਨੂੰ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਿਲ ਗਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਸੀ ਕਿ ਅਸਤੀਫਾ ਨੂੰ ਪੜ੍ਹਣ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।
ਉੱਥੇ ਹੀ ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਅੱਜ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਫੈਸਲਾ ਆ ਸਕਦਾ ਹੈ। ਜੀ ਹਾਂ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਸਿੱਧੂ ਦਾ ਅਸਤੀਫਾ ਮਨਜੂਰ ਹੋ ਸਕਦਾ ਹੈ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਜੱਲਦ ਹੀ ਇਕ ਵਾਰ ਫਿਰ ਤੋਂ ਪੰਜਾਬ ਕੈਬਨਿਟ ਚ ਵੱਡਾ ਫੇਰਬਦਲ ਕੀਤਾ ਜਾ ਸਕਦਾ ਹੈ। ਕਾਬਿਲੇਗੌਰ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਵਿਭਾਗ ਦੇ ਬਦਲੇ ਜਾਣ ਦੀ ਨਾਰਾਜਗੀ ਦੇ ਚੱਲਦੇ ਉਹ ਕੈਪਟਨ ਅਮਰਿੰਦਰ ਤੋਂ ਨਾਰਾਜ ਚੱਲ ਰਹੇ ਸੀ ਜਿਸ ਕਾਰਨ ਉਹਨਾਂ ਨੇ ਆਪਣਾ ਨਵਾਂ ਵਿਭਾਗ ਵੀ ਨਹੀਂ ਸਾਂਭਿਆ ਸੀ।

