ਚੰਡੀਗੜ੍ਹ : ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ‘ਚ ਵੀਰਵਾਰ ਨੂੰ ਹੋਏ ਵੱਡੇ ਧਮਾਕੇ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਦੁਖਦਾਈ ਘਟਨਾ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਦੀ ਖ਼ਬਰ ਬਾਰੇ ਜਾਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਧਮਾਕੇ ਦੌਰਾਨ ਜ਼ਖਮੀ ਹੋਣ ਵਾਲੇ ਲੋਕਾਂ ਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਨ।
Also Read : ਲੁਧਿਆਣਾ ਬਲਾਸਟ ‘ਤੇ CM ਚੰਨੀ ਦਾ ਵੱਡਾ ਬਿਆਨ, ਕਿਹਾ- ‘ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ’
Disturbing news of a blast at Ludhiana court complex. Saddened to know about the demise of 2 individuals, Praying for the recovery of those injured. @PunjabPoliceInd must get to the bottom of this.
— Capt.Amarinder Singh (@capt_amarinder) December 23, 2021
ਤੁਹਾਨੂੰ ਦੱਸ ਦਈਏ ਕਿ ਇਸ ਧਮਾਕੇ ਤੋਂ ਬਾਅਦ 2 ਲੋਕਾਂ ਦੀ ਮੌਤ ਦੀਆਂ ਖਬਰਾਂ ਆ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਧਮਾਕਾ ਕੰਪਲੈਕਸ ਦੀ ਤੀਜੀ ਮੰਜ਼ਿਲ ਦੇ ਬਾਥਰੂਮ ਵਿਚ ਹੋਇਆ ਹੈ। ਇਸ ਦੌਰਾਨ 5 ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ।



