ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਈਦ ਮੌਕੇ ਵੱਡਾ ਐਲਾਨ ਕੀਤਾ ਹੈ। ਈਦ ਮੌਕੇ ਕੈਪਟਨ ਨੇ ਮਾਲੇਰ ਕੋਟਲਾ ਨੂੰ ਰਾਜ ਦਾ 23ਵਾਂ ਜ਼ਿਲ੍ਹਾ ਐਲਾਨਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਈਦ ਦੀ ਵਧਾਈ ਦਿੰਦੇ ਇਹ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮੈਡੀਕਲ ਕਾਲਜ, ਲੜਕੀਆਂ ਦੇ ਕਾਲਜ, ਸਾਰੇ ਮਹਿਲਾ ਥਾਣੇ ਅਤੇ ਇਤਿਹਾਸਕ ਕਸਬੇ ਦੇ ਇਕ ਬੱਸ ਅੱਡੇ ਲਈ 500 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।




