ਪੰਜਾਬ ‘ਚ ਆਰੂਸਾ ਆਲਮ ਨੂੰ ਲੈਕੇ ਚੱਲ ਰਹੇ ਵਿਵਾਦ ਵਿਚਾਲੇ ਕੈਪਟਨ ਨੇ ਪਾਈ ਫੇਸਬੁੱਕ ਪੋਸਟ, ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਨੂੰ ਲੈ ਕੇ ਪੰਜਾਬ ’ਚ ਸਿਆਸਤ ਗਰਮਾਉਂਦੀ ਜਾ ਰਹੀ ਹੈ।…

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਨੂੰ ਲੈ ਕੇ ਪੰਜਾਬ ’ਚ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਕ ਪਾਸੇ ਜਿੱਥੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਰੂਸਾ ਆਲਮ ਦੇ ਆਈ. ਐੱਸ. ਆਈ. ਨਾਲ ਸਬੰਧਾਂ ਨੂੰ ਲੈ ਕੇ ਡੂੰਘਾਈ ਨਾਲ ਜਾਂਚ ਕਰਨ ਦੀ ਗੱਲ ਕਹੀ ਗਈ ਹੈ, ਉਥੇ ਹੀ ਵਿਰੋਧੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ’ਤੇ ਵੱਖ-ਵੱਖ ਤੰਜ ਕੱਸੇ ਜਾ ਰਹੇ ਹਨ।

ਇਸ ਵਿਚਾਲੇ ਕੈਪਟਨ ਨੇ ਫੇਸਬੁੱਕ ‘ਤੇ ਪੋਸਟ ਪਾਕੇ ਆਰੂਸਾ ਆਲਮ ਦੀਆਂ ਕੁਝ ਤਸਵੀਰਾਂ ਸ਼ੇਅਕ ਕੀਤੀਆਂ ਹਨ। ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ।  ਮੈਂ ਸ਼੍ਰੀਮਤੀ ਅਰੂਸਾ ਆਲਮ ਦੀਆਂ ਵੱਖ -ਵੱਖ ਪਤਵੰਤੇ ਸੱਜਣਾਂ ਦੇ ਨਾਲ ਤਸਵੀਰਾਂ ਦੀ ਲੜੀ ਸਾਂਝੀ ਕਰ ਰਿਹਾ ਹਾਂ। ਮੈਨੂੰ ਲਗਦਾ ਹੈ ਕਿ ਉਹ ਸਾਰੇ ਵੀ ਆਈਐਸਆਈ ਦੇ ਏਜੰਟ ਹਨ। ਅਜਿਹਾ ਕਹਿਣ ਵਾਲਿਆਂ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। 

Leave a Reply

Your email address will not be published. Required fields are marked *