ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਤੋਂ ਚਿੱਠੀ ਲਿਖੀ ਹੈ।
ਇਸ ਵਾਰ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੀਐੱਮ ਮੋਦੀ ਨੂੰ ਕਿਸਾਨ ਕਰਜਾ ਮੁਆਫੀ ਦੀ ਗੁਹਾਰ ਪਾਈ ਹੈ। ਦਸ ਦਈਏ ਕਿ ਕੈਪਟਨ ਨੇ ਫਸਲ ਬੀਮਾ ਯੋਜਨਾ ‘ਚ ਸੋਧ ਕਰਨ ਦੀ ਮੰਗ ਕਰਦੀਆਂ ਕਿਸਾਨਾਂ ਦੇ ਕਰਜ ਮੁਆਫੀ ਮੁੱਦੇ ਨੂੰ ਤਰਜੀਹ ਦੇਣ ਵੀ ਗੱਲ ਆਖੀ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਨਾਲ ਦੇਸ਼ਭਰ ਦੇ ਕਿਸਾਨਾਂ ਨੂੰ ਮਦਦ ਮਿਲੇਗੀ ਤੇ ਪੇਂਡੂ ਆਰਥਿਕਤਾ ਨੂੰ ਬਦਲਣ ਵਿੱਚ ਵਧੇਰੀ ਮਦਦ ਮਿਲੇਗੀ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਚਿੱਠੀ ‘ਚ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾਈ ਪੱਧਰ ਤੇ ਕਿਸਾਨਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ
ਪਰ ਇਹ ਕਿਸਾਨਾਂ ਲਈ ਢੁਕਵੀਂ ਨਹੀਂ ਸੀ ਜਿਸ ਕਾਰਨ ਉਹਨਾਂ ਨੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਰਾਹਤ ਦੇਣ ਲਈ ਕੇਂਦਰ ਸਰਕਾਰ ਦੀ ਮਦਦ ਦੇਣ ਲਈ ਕਿਹਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਖੇਤੀ ਸੰਕਟ ਘਟਾਉਣ ਲਈ ਇਹ ਕੰਮ ਬਹੁਤ ਹੀ ਲਾਭ ਦੇਣ ਵਾਲਾ ਹੋਵੇਗਾ। ਇਹਨਾਂ ਹੀਂ ਨਹੀਂ ਖੇਤੀ ਸੈਕਟਰ ਦਾ ਵਿਕਾਸ ਵੀ ਹੋਵੇਗਾ ਜਿਸ ਨਾਲ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਉੱਠੇਗਾ। ਦੱਸਣਯੋਗ ਗੱਲ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾ ਕੌਮੀ ਡਰਗ ਪਾਲਿਸੀ ਬਣਾਉਣ ਦੀ ਅਪੀਲ ਕੀਤੀ ਜਿਸ ਕਾਰਨ ਨਸ਼ਿਆਂ ਤੋਂ ਨੌਜਵਾਨਾਂ ਨੂੰ ਦੂਰ ਰੱਖਿਆ ਜਾ ਸਕੇ।


