ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਇਕ ਕਾਰ ਦਾ ਪੁੱਲ ਤੋਂ ਥੱਲੇ ਡਿੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਰ ਦਾ ਸੰਤੂਲਨ ਵਿਗੜ ਗਿਆ ਜਿਸ ਤੋਂ ਬਾਅਦ ਕਾਰ ਪੁੱਲ ਤੋਂ ਹੇਠਾਂ ਡਿੱਗ ਗਈ। ਇਹ ਇਹਨਾਂ ਜਿਆਦਾ ਭਿਆਨਕ ਹਾਦਸਾ ਸੀ ਕਿ ਮੌਕੇ ਤੇ ਹੀ ਇਕ ਦੀ ਮੌਤ ਹੋ ਗਈ
ਜਦਕਿ ਇਸ ਹਾਦਸੇ ਦੇ ਕਾਰਨ ਤਿੰਨ ਲੋਕ ਗੰਭੀਰ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ। ਨਾਲ ਹੀ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਚ ਜੁਟ ਗਈ ਹੈ।

