ਪਠਾਨਕੋਟ: ਪਠਾਨਕੋਟ ਦੇ ਮਾਧੋਪੁਰ ਵਿੱਚ ਐਤਵਾਰ ਦੀ ਰਾਤ ਨੂੰ ਕਾਰ UBDC ਨਹਿਰ ਵਿੱਚ ਡਿੱਗ ਗਈ ਹੈ। ਕਾਰ ਵਿੱਚ 5 ਲੋਕ ਸਵਾਰ ਸਨ ਜਿੰਨ੍ਹਾਂ ਵਿੱਚੋਂ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਦੌਰਾਨ 2 ਲੋਕਾਂ ਦੀ ਜਾਨ ਬਚ ਗਈ ਹੈ। NDRF ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਸੰਯੁਕਤ ਮੁੰਹਿਮ ਚਲਾ ਕੇ ਲਾਸ਼ਾਂ ਨੂੰ ਨਹਿਰ ਵਿੱਚੋਂ ਬਰਾਮਦ ਕਰ ਲਿਆ ਗਿਆ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਹਾਦਸੇ ਦੇ ਸ਼ਿਕਾਰ ਹੋਏ ਪੰਜ ਲੋਕ ਪੰਜਾਬ ਨੈਸ਼ਨਲ ਬੈਂਕ ਸ਼ਾਖਾ ਪਠਾਨਕੋਟ ਦੇ ਮੁਲਾਜ਼ਮ ਹਨ ਜੋ ਕਿ ਐਤਵਾਰ ਦੀ ਛੁੱਟੀ ਹੋਣ ਕਰਕੇ ਕਿਤੇ ਘੁੰਮਣ ਲਈ ਜਾ ਰਹੇ ਸਨ ਅਤੇ ਇਸ ਮਾਮਲੇ ਵਿੱਚ ਸੁਰੱਖਿਅਤ ਕਰਮਚਾਰੀਆਂ ਦੇ ਨਾਮ ਪ੍ਰਿੰਸ ਰਾਜ ਪੁੱਤਰ ਹਰੀਕ੍ਰਿਸ਼ਨ ਜੋ ਕਿ ਬਿਹਾਰ ਦੇ ਵਸਨੀਕ ਹਨ ਅਤੇ ਇਸ ਤੋਂ ਇਲਾਵਾ ਸੁਰਿੰਦਰ ਸ਼ਰਮਾ ਪੁੱਤਰ ਸੀਤਾ ਰਾਮ ਜੋ ਕਿ ਰਾਜਸਥਾਨ ਦੇ ਰਹਿਣ ਵਾਲੇ ਹਨ।
DSP ਧਾਰਕਲਾ ਰਜਿੰਦਰ ਮਿਨਹਾਸ ਨੇ ਇਸ ਮਾਮਲੇ ਨੂੰ ਲੈ ਕੇ ਜਾਣਕਾਰੀ ਦਿੱਤੀ ਹੈ ਕਿ ਜਿਹੜੇ ਲੋਕ ਛਲਾਂਗ ਲਗਾ ਕੇ ਗੱਡੀ ਵਿੱਚੋਂ ਬਾਹਰ ਨਿਕਲ ਆਏ ਉਨ੍ਹਾਂ ਨੇ ਦੱਸਿਆ ਹੈ ਕਿ ਜਿਹੜਾ ਵਿਅਕਤੀ ਗੱਡੀ ਚਲਾ ਰਿਹਾ ਸੀ ਉਹ ਅਨਟਰੈਂਨਡ ਸੀ ਅਤੇ ਜਦੋਂ ਉਹ ਮਿਰਜਾਪੁਰ ਤੋਂ ਨਹਿਰ ਦੇ ਕਿਨਾਰੇ ਤੋਂ ਵਾਪਾਸ ਆ ਰਹੇ ਸਨ ਤਾਂ ਡਰਾਈਵਰ ਨੇ ਬ੍ਰੇਕ ਦੀ ਜਗ੍ਹਾ ਐਕਸਲੇਟਰ ਦਬਾ ਦਿੱਤਾ ਜਿਸ ਕਾਰਨ ਗੱਡੀ ਅਸੰਤੁਲਿਤ ਹੋ ਕੇ ਨਹਿਰ ਵਿੱਚ ਡਿੱਗ ਗਈ।

