ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਤੇਜ਼ ਰਫਤਾਰ ਕਾਰ ਦਾ ਕਹਿਰ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਤੇਜ਼ ਰਫਤਾਰ ਕਾਰ ਨੇ ਕਈ ਵਹਾਨਾਂ ਨੂੰ ਭਿਆਨਕ ਟੱਕਰ ਮਾਰੀ ਇਸ ਤੋਂ ਬਾਅਦ ਸੜ੍ਹਕ ਤੇ ਜਾ ਰਹੇ ਇਕ ਨੌਜਵਾਨ ਨੂੰ ਬੁਰੀ ਤਰ੍ਹਾ ਕੁਚਲ ਦਿੱਤਾ। ਜਿਸ ਕਾਰਨ ਮੌਕੇ ਤੇ ਹੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ।
ਨਾਲ ਕਈ ਲੋਕ ਇਸ ਹਾਦਸੇ ਦੇ ਕਾਰਨ ਜਖਮੀ ਵੀ ਹੋ ਗਏ। ਜਿਹਨਾਂ ਨੂੰ ਹਸਪਤਾਲ਼ ਇਲਾਜ ਲਈ ਭਰਤੀ ਕਰਵਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਮੌਕੇ ਤੇ ਫਰਾਰ ਹੋ ਗਿਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਉਕਤ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


