‘CASCO’ search operation : 26 ਜਨਵਰੀ ਤੋਂ ਪਹਿਲਾਂ ਐਕਸ਼ਨ ‘ਚ ਬਰਨਾਲਾ ਪੁਲਿਸ

ਬਰਨਾਲਾ:  ਗਣਤੰਤਰ ਦਿਵਸ (26 ਜਨਵਰੀ) ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਕਰਨ ਲਈ ਬਰਨਾਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।…

'CASCO' search operation

ਬਰਨਾਲਾ:  ਗਣਤੰਤਰ ਦਿਵਸ (26 ਜਨਵਰੀ) ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਕਰਨ ਲਈ ਬਰਨਾਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਵੇਰੇ ਬਰਨਾਲਾ ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ‘ਤੇ ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਅੰਦਰ ਇੱਕ ਵੱਡਾ ‘ਕਾਸਕੋ’ (CASO) ਸਰਚ ਆਪਰੇਸ਼ਨ ਚਲਾਇਆ ਗਿਆ। ਲਗਭਗ ਦੋ ਘੰਟੇ ਚੱਲੀ ਇਸ ਚੈਕਿੰਗ ਦੌਰਾਨ ਜੇਲ੍ਹ ਦੀਆਂ ਸਾਰੀਆਂ ਬੈਰਕਾਂ ਅਤੇ ਕੈਦੀਆਂ ਦੇ ਸਮਾਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਫੋਰਸ ਨੇ ਮਾਰਿਆ ਛਾਪਾ

ਇਹ ਆਪਰੇਸ਼ਨ ਐਸ.ਐਸ.ਪੀ. ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉੱਚ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਨੇਪਰੇ ਚੜ੍ਹਿਆ। ਇਸ ਮੌਕੇ ਐਸ.ਪੀ. ਅਸ਼ੋਕ ਕੁਮਾਰ ਸ਼ਰਮਾ, ਜੇਲ੍ਹ ਸੁਪਰੀਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ, ਡੀ.ਐਸ.ਪੀ. ਸਤਬੀਰ ਸਿੰਘ ਬੈਂਸ ਅਤੇ ਸੀ.ਆਈ.ਏ. ਸਟਾਫ਼ ਬਰਨਾਲਾ ਦੀਆਂ ਵੱਖ-ਵੱਖ ਟੀਮਾਂ ਭਾਰੀ ਪੁਲਿਸ ਫੋਰਸ ਸਮੇਤ ਜੇਲ੍ਹ ਅੰਦਰ ਮੌਜੂਦ ਰਹੀਆਂ। ਟੀਮਾਂ ਵੱਲੋਂ ਕੈਦੀਆਂ ਦੇ ਕਮਰਿਆਂ ਅਤੇ ਬੈਰਕਾਂ ਦੇ ਕੋਨੇ-ਕੋਨੇ ਦੀ ਚੈਕਿੰਗ ਕੀਤੀ ਗਈ।

ਮੋਬਾਈਲ ਫ਼ੋਨ ਅਤੇ ਨਸ਼ਾ ਰੋਕਣਾ ਹੈ ਮੁੱਖ ਉਦੇਸ਼

ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਪੀ. ਅਸ਼ੋਕ ਕੁਮਾਰ ਸ਼ਰਮਾ ਅਤੇ ਜੇਲ੍ਹ ਸੁਪਰੀਡੈਂਟ ਸ਼ਿਵਰਾਜ ਸਿੰਘ ਨੇ ਦੱਸਿਆ ਕਿ ਇਸ ਸਰਚ ਅਭਿਆਨ ਦਾ ਮੁੱਖ ਮਕਸਦ ਜੇਲ੍ਹ ਅੰਦਰ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣਾ ਹੈ। ਉਹਨਾਂ ਕਿਹਾ ਕਿ ਪੁਲਿਸ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਜੇਲ੍ਹ ਅੰਦਰ ਬੰਦ ਕੈਦੀਆਂ ਤੱਕ ਬਾਹਰੋਂ ਕੋਈ ਵੀ ਮੋਬਾਈਲ ਫ਼ੋਨ, ਨਸ਼ਾ ਜਾਂ ਹੋਰ ਇਤਰਾਜ਼ਯੋਗ ਸਮੱਗਰੀ ਨਾ ਪਹੁੰਚ ਸਕੇ। ਉਹਨਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵੀ ਜੇਲ੍ਹ ਅੰਦਰੋਂ ਮੋਬਾਈਲ ਫ਼ੋਨ ਬਰਾਮਦ ਹੋਣ ‘ਤੇ ਕਈ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ।

ਸੁਰੱਖਿਆ ਦੇ ਸਖ਼ਤ ਪ੍ਰਬੰਧ, ਭਵਿੱਖ ਵਿੱਚ ਵੀ ਜਾਰੀ ਰਹੇਗੀ ਚੈਕਿੰਗ

ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ 26 ਜਨਵਰੀ ਦੇ ਮੱਦੇਨਜ਼ਰ ਜ਼ਿਲ੍ਹੇ ਭਰ ਵਿੱਚ ਪਹਿਲਾਂ ਹੀ ਬੈਰੀਗੇਡਿੰਗ ਅਤੇ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ ਗਏ ਹਨ। ਜੇਲ੍ਹ ਅੰਦਰ ਅਜਿਹੇ ਅਚਨਚੇਤ ਸਰਚ ਆਪਰੇਸ਼ਨ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ। ਪੁਲਿਸ ਦਾ ਮੁੱਖ ਟੀਚਾ ਜੇਲ੍ਹ ਅੰਦਰ ਅਨੁਸ਼ਾਸਨ ਬਣਾਈ ਰੱਖਣਾ ਅਤੇ ਸੁਰੱਖਿਆ ਨੂੰ ਸੰਨ੍ਹ ਲੱਗਣ ਤੋਂ ਬਚਾਉਣਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : 

Clash in Fazilka : ਝਗੜੇ ਦੌਰਾਨ ਇੱਕ ਨੌਜਵਾਨ ਦਾ ਕਤਲ, ਦੂਜਾ ਗੰਭੀਰ ਜ਼ਖ਼ਮੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *