ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਤੇ ਬਾਲੀਵੁੱਡ ਸਿੰਗਰ ਤੇ ਰੈਪਰ ਹਨੀ ਸਿੰਘ ਦੀ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਹਨੀ ਸਿੰਘ ਆਪਣੇ ਗੀਤ ਮੱਖਣਾ ਦੇ ਕਾਰਨ ਵਿਵਾਦ ਦਾ ਕਾਰਨ ਬਣੇ ਹੋਏ ਹਨ। ਇਸ ਗੀਤ ਚ ਔਰਤਾਂ ਦੇ ਖਿਲਾਫ ਕੀਤੀ ਗਈ ਭੱਦੀ ਸ਼ਬਦਾਵਲੀ ਵਰਤਣ ਕਾਰਨ ਚਰਚਾ ਦਾ ਵਿਸ਼ਾ ਬਣੇ ਹੋਏ ਹਨ।
ਦੱਸਿਆ ਜਾ ਰਿਹਾ ਹੈ ਕਿ ਹਨੀ ਸਿੰਘ ਦੇ ਖਿਲਾਫ ਜਲਦ ਹੀ ਇਸ ਗਾਣੇ ‘ਚ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਕਾਰਨ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਮਨੀਸ਼ ਗੁਲਾਟੀ ਦੁਆਰਾ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਇਹ ਨਿਰਦੇਸ਼ ਦੇ ਦਿੱਤੇ ਗਏ ਹਨ। ਦੱਸਣਯੋਗ ਗੱਲ ਹੈ ਕਿ ਮਹਿਲਾ ਕਮਿਸ਼ਨ ਨੇ ਹਨੀ ਸਿੰਘ ਦੇ ਖਿਲਾਫ ਮੱਖਣਾਂ ‘ਚ ਔਰਤਾਂ ਬਾਰੇ ਇਤਰਾਜਯੋਗ ਤੇ ਭੱਦੀ ਭਾਸ਼ਾ ਦਾ ਇਸਤੇਮਾਲ ਕਰਨ ਤੇ ਨੋਟਿਸ਼ ਲਿਆ ਸੀ ਜਿਸ ਤੋਂ ਬਾਅਦ ਹੁਣ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

