ਚੰਡੀਗੜ੍ਹ: ਪੰਜਾਬ ਵਿਚ ਪਰਾਲੀ ਸਾੜਨ ਦੇ ਕੁੱਲ ਮਾਮਲੇ 22 ਹਜ਼ਾਰ 981 ਹੋ ਗਏ ਹਨ ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ 18 ਕਿਸਾਨਾਂ ’ਤੇ ਹੀ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ 1900 ਕਿਸਾਨਾਂ ’ਤੇ 52 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਾਲੇ ਤਕ ਵਸੂਲੀ ਅੱਠ ਲੱਖ ਰੁਪਏ ਦੀ ਹੀ ਹੋਈ ਹੈ।
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਦੀ ਝਾੜਝੰਬ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿਚ ਆ ਗਈ ਹੈ। ਮੰਗਲਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਖੇਤਰਾਂ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਪਰਾਲੀ ਨਾ ਸਾੜੀ ਜਾਵੇ। ਇਸ ਦੇ ਲਈ ਸਖ਼ਤ ਰੁਖ ਅਪਣਾਇਆ ਜਾਵੇ।
