ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਤੋਂ ਲਗਾਤਾਰ ਲੁੱਟਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆ ਹਨ ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ ਨਾਭਾ ਤੋ ਸਾਹਮਣੇ ਆਇਆ ਹੈ।
ਜਿੱਥੇ ਬੇਖੌਫ ਲੁਟੇਰਿਆਂ ਨੇ ਬਦੁੰਕ ਦੀ ਨੋਕ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ 3 ਲੁਟੇਰਿਆਂ ਨੇ ਨਾਭਾ ਦੇ SBI ਬੈਂਕ ਵਿੱਚ ਹਮਲਾ ਕਰ ਦਿੱਤਾ। ਇਸ ਦੌਰਾਨ ਉਹਨਾਂ ਨੇ ਗਾਰਡ ਨੂੰ ਗੋਲੀ ਮਾਰ ਦਿੱਤੀ ਤੇ ਕੈਸ਼ ਵੈਨ ਤੋਂ ਕਰੀਬ 50 ਲੱਖ ਨੂੰ ਲੱਟਕੇ ਫਰਾਰ ਹੋ ਗਏ। ਉੱਥੇ ਹੀ ਦੂਜੇ ਪਾਸੇ ਗਾਰਡ ਦੀ ਵੀ ਮੌਤ ਹੋ ਗਈ ਹੈ। ਫਿਲਹਾਲ ਪੁਲਿਸ ਨੇ ਮਾਮਲੇ ਨੂੰ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

