ਰੂਪਨਗਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿਮ ਤਹਿਤ ਕਾਸੋ (CASO) ਆਪਰੇਸ਼ਨ ਜਾਰੀ, ਪੁਲਿਸ ਨੇ ਖੰਘਾਲੇ ਸੰਵੇਦਨਸ਼ੀਲ ਇਲਾਕੇ

ਰੂਪਨਗਰ :  ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਛੇੜੀ ਗਈ ਮੁਹਿਮ ਨੂੰ ਤੇਜ਼ ਕਰਦਿਆਂ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਦੋ ਦਿਨਾਂ ਵਿਸ਼ੇਸ਼ ਕਾਸੋ (CASO)…

ਰੂਪਨਗਰ :  ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਛੇੜੀ ਗਈ ਮੁਹਿਮ ਨੂੰ ਤੇਜ਼ ਕਰਦਿਆਂ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਦੋ ਦਿਨਾਂ ਵਿਸ਼ੇਸ਼ ਕਾਸੋ (CASO) ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਵਿੱਚ ਐਸ.ਐਸ.ਪੀ. ਮਨਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਪੰਜ ਵੱਖ-ਵੱਖ ਡਿਵੀਜ਼ਨਾਂ ਵਿੱਚ ਵੱਡੇ ਪੱਧਰ ‘ਤੇ ਸਰਚ ਅਭਿਆਨ ਚਲਾਇਆ ਗਿਆ। ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਦੀ ਨੋਕ ‘ਤੇ ਨਕੇਲ ਕੱਸਣ ਲਈ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ।

ਨਸ਼ਾ ਪ੍ਰਭਾਵਿਤ ਹਾਟ–ਸਪੌਟ ਇਲਾਕਿਆਂ ‘ਤੇ ਵਿਸ਼ੇਸ਼ ਨਜ਼ਰ

ਆਪਰੇਸ਼ਨ ਦੌਰਾਨ ਰੂਪਨਗਰ ਦੇ ਪਿੰਡ ਸਦਾ ਵਰਤ ਸਮੇਤ ਕਈ ਹੋਰ ਸ਼ੱਕੀ ਇਲਾਕਿਆਂ ਨੂੰ ਘੇਰ ਕੇ ਤਲਾਸ਼ੀ ਲਈ ਗਈ। ਪੁਲਿਸ ਪ੍ਰਸ਼ਾਸਨ ਅਨੁਸਾਰ ਇਹ ਖੇਤਰ ਨਸ਼ੇ ਦੇ ਨਜ਼ਰੀਏ ਤੋਂ ਹਾਟ-ਸਪੌਟ ਮੰਨੇ ਜਾਂਦੇ ਹਨ, ਜਿੱਥੇ ਪੁਲਿਸ ਦੀ ਤਿੱਖੀ ਨਿਗਰਾਨੀ ਹਮੇਸ਼ਾ ਬਣੀ ਰਹਿੰਦੀ ਹੈ। ਇਨ੍ਹਾਂ ਇਲਾਕਿਆਂ ਵਿੱਚ ਗੁਪਤ ਸੂਚਨਾਵਾਂ ਅਤੇ ਸ਼ੱਕੀ ਗਤੀਵਿਧੀਆਂ ਦੇ ਆਧਾਰ ‘ਤੇ ਘਰਾਂ ਅਤੇ ਆਸ-ਪਾਸ ਦੇ ਖੇਤਰਾਂ ਦੀ ਸਖ਼ਤ ਚੈਕਿੰਗ ਕੀਤੀ ਗਈ ਤਾਂ ਜੋ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਈ ਜਾ ਸਕੇ।

ਤਸਕਰਾਂ ਨੂੰ ਸਖ਼ਤ ਚੇਤਾਵਨੀ

ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਐਸ.ਐਸ.ਪੀ. ਮਨਿੰਦਰ ਸਿੰਘ ਨੇ ਨਸ਼ਾ ਤਸਕਰਾਂ ਨੂੰ ਸਪੱਸ਼ਟ ਅਤੇ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਜਾਂ ਇਸ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕਿਸੇ ਵੀ ਵਿਰੁੱਧ ਨਸ਼ਾ ਤਸਕਰੀ ਦੀ ਸੂਚਨਾ ਮਿਲਦੀ ਹੈ ਤਾਂ ਪੁਲਿਸ ਵੱਲੋਂ ਤੁਰੰਤ ਅਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

आर.आई.एम.सी. में जुलाई 2027 टर्म के लिए दाखिला शुरू; दाखिला परीक्षा 6 दिसंबर को

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *