ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ –ਇੱਥੇ ਕੇਂਦਰੀ ਜਾਂਚ ਬਿਊਰੋ (CBI) ਨੇ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵਤ ਲੈਣ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਦੇ ਇੱਕ ਸਬ-ਇੰਸਪੈਕਟਰ (SI) ਅਤੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਗ੍ਰਿਫ਼.ਤਾਰ ਕੀਤਾ ਹੈ। SI ਅਤੇ ASI ਉਤੇ ਇਕ ਕੇਸ ਨੂੰ ਬੰਦ ਕਰਨ ਅਤੇ FIR ਦਰਜ ਨਾ ਕਰਨ ਦੇ ਬਦਲੇ ਲਈ 1 ਲੱਖ ਰੁਪਏ ਰਿਸ਼ਵਤ ਦੇ ਦੋਸ਼ ਲੱਗੇ ਹਨ।
CBI ਵੱਲੋਂ ਮੁਲਜ਼ਮ ASI ਖ਼ਿਲਾਫ਼ ਸ਼ਿਕਾਇਤਕਰਤਾ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਨੂੰ ਬੰਦ ਕਰਨ ਅਤੇ ਸ਼ਿਕਾਇਤਕਰਤਾ ਖਿਲਾਫ ਕੇਸ ਦਰਜ ਨਾ ਕਰਨ ਦੇ ਬਦਲੇ ਉਸ ਤੋਂ 1 ਲੱਖ ਰੁਪਏ ਲਏ। ਇਹ ਵੀ ਦੋਸ਼ ਲਾਇਆ ਗਿਆ ਸੀ ਕਿ ਰਿਸ਼ਵਤ ਦੀ ਰਕਮ ਦੀ ਸੌਦੇਬਾਜ਼ੀ ਕੀਤੀ ਗਈ ਸੀ। ਇਸ ਤੋਂ ਬਾਅਦ 40,000 ਰੁਪਏ ਵਿੱਚ ਸਮਝੌਤਾ ਹੋਇਆ ਸੀ ਅਤੇ ਬਾਅਦ ਵਿੱਚ ਮੁਲਜ਼ਮ 10,000 ਰੁਪਏ ਕਿਸ਼ਤ ਵਜੋਂ ਰੁਪਏ ਲੈਣ ਲਈ ਰਾਜ਼ੀ ਹੋ ਗਿਆ।
ਇਸ ਤੋਂ ਬਾਅਦ CBI ਨੇ ਜਾਲ ਵਿਛਾਇਆ ਅਤੇ ਮੁਲਜ਼ਮ ASI ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਗਰੋਂ ਅਗਲੇਰੀ ਕਾਰਵਾਈ ਦੌਰਾਨ ਉਕਤ SI ਨੂੰ ਵੀ ਰਿਸ਼ਵਤ ਦੀ ਰਕਮ ਲੈਂਦਿਆਂ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਦੇ ਚੰਡੀਗੜ੍ਹ ਅਤੇ ਮੁਹਾਲੀ ਸਥਿਤ ਰਿਹਾਇਸ਼ੀ ਸਥਾਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। CBI ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
