ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸੈਂਟਰਲ ਬੋਰਡ ਆਫ ਸੈਕੰਡਰੀ ਐਜੁਕੇਸ਼ਨ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ। CBSE ਦੁਆਰਾ ਜਾਰੀ ਲਿਸਟ ਅਨੁਸਾਰ 10ਵੀਂ ਦੀ ਪ੍ਰੀਖਿਆ 21 ਫਰਵਰੀ ਤੋਂ 29 ਮਾਰਚ ਤੱਕ ਹੋਣਗੀਆਂ ਅਤੇ 12ਵੀਂ ਦੀ ਪ੍ਰੀਖਿਆਵਾਂ 15 ਫਰਵਰੀ ਤੋਂ 3 ਅਪ੍ਰੈਲ ਤੱਕ ਹੋਣਗੀਆਂ।
ਕਿਹਾ ਜਾ ਰਿਹਾ ਹੈ ਕਿ ਸੈਂਟਰਲ ਬੋਰਡ ਆਫ ਸੈਕੰਡਰੀ ਐਜੁਕੇਸ਼ਨ ਨੇ ਸਮੇਂ ਤੋ ਪਹਿਲਾ ਹੀ ਪ੍ਰੀਖਿਆਵਾਂ ਦੀਆਂ ਤਾਰੀਖਾਂ ਦਾ ਐਲਾਨ ਕੀਤਾ ਹੈ। ਜਿਸ ਤੇ ਕਿਹਾ ਜਾ ਰਿਹਾ ਹੈ ਕਿ ਸਾਲ 2019 ਵਿੱਚ ਲੋਕਸਭਾ ਦੀਆਂ ਚੋਣਾਂ ਹੋਣ ਦੇ ਕਾਰਨ ਹੀ ਪ੍ਰੀਖਿਆਵਾਂ ਦੀਆਂ ਤਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। CBSE ਨੇ ਇਸਦੀ ਜਾਣਕਾਰੀ ਆਪਣੀ ਵੈਬਸਾਇਟ ਤੇ ਜਾਰੀ ਕਰ ਦਿੱਤੀ ਹੈ।

