CBSE ਦੀ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਹੋਈਆਂ ਰੱਦ, ਕੇਂਦਰ ਨੇ SC ਵਿਚ ਦਿੱਤੀ ਜਾਣਕਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ਵਿਚ ਸੀਬੀਐਸਈ ਬੋਰਡ ਦੀ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਨੂੰ ਲੈ ਕੇ ਦਾਖਲ ਕੀਤੀ ਪਟੀਸ਼ਨ ਉੱਤੇ ਸੁਣਵਾਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ਵਿਚ ਸੀਬੀਐਸਈ ਬੋਰਡ ਦੀ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਨੂੰ ਲੈ ਕੇ ਦਾਖਲ ਕੀਤੀ ਪਟੀਸ਼ਨ ਉੱਤੇ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਅਦਾਲਤ ਵਿਚ ਸਰਕਾਰ ਦੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਜਾਣਕਾਰੀ ਦਿੱਤੀ ਹੈ ਕਿ ਸੀਬੀਐਸਈ ਦੀ 10ਵੀਂ ਅਤੇ 12ਵੀਂ ਦੀ 1 ਤੋਂ 15 ਜੁਲਾਈ ਵਿਚਾਲੇ ਹੋਣ ਵਾਲੀ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ।

Cabinet approves increasing strength of Supreme Court judges from ...

ਦਰਅਸਲ 10ਵੀਂ ਤੇ 12ਵੀਂ ਦੀ ਪ੍ਰੀਖਿਆਵਾਂ ਰੱਦ ਕਰਵਾਉਣ ਲਈ ਕੁੱਝ ਮਾਪਿਆਂ ਵੱਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ। ਉੱਥੇ ਹੀ ਤਿੰਨ ਸੂਬੇ ਦਿੱਲੀ, ਮਹਾਰਾਸ਼ਟਰ ਅਤੇ ਤਾਮਿਲਨਾਡੂ ਨੇ ਕੋਰੋਨਾ ਸੰਕਟ ਕਰਕੇ ਪ੍ਰੀਖਿਆ ਨੂੰ ਆਯੋਜਿਤ ਕਰਨ ਵਿਚ ਅਸਮਰੱਥਾ ਜਤਾਈ ਸੀ, ਜਿਸ ਤੋਂ ਬਾਅਦ ਕੋਰਟ ਨੇ ਸੀਬੀਐਸਈ ਤੋਂ ਪੁੱਛਿਆ ਸੀ ਕਿ, ਕੀ ਪ੍ਰੀਖਿਆਵਾਂ ਨੂੰ ਰੱਦ ਕੀਤਾ ਜਾ ਸਕਦਾ ਹੈ? ਅਤੇ ਅੱਜ ਵੀਰਵਾਰ ਨੂੰ ਸਰਕਾਰ ਦੇ ਸਾਲਿਸਿਟਰ ਜਨਰਲ ਦੁਆਰਾ ਪ੍ਰੀਖਿਆਵਾਂ ਰੱਦ ਕਰਨ ਦੀ ਜਾਣਕਾਰੀ ਅਦਾਲਤ ਵਿਚ ਦੇ ਦਿੱਤੀ ਗਈ ਹੈ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਹਾਲਾਤ ਠੀਕ ਹੋਣ ‘ਤੇ 12ਵੀਂ ਦੇ ਵਿਦਿਆਰਥੀਆਂ ਕੋਲ ਮੁੜ ਤੋਂ ਪ੍ਰੀਖਿਆ ਦੇਣ ਦਾ ਵਿਕਲਪ ਹੋਵੇਗਾ। ਜਦਕਿ 10ਵੀਂ ਦੇ ਵਿਦਿਆਰਥੀਆਂ ਦੇ ਪੇਪਰ ਪੂਰੀ ਤਰ੍ਹਾ ਰੱਦ ਕੀਤੇ ਗਏ ਹਨ। ਇਸ ਦੇ ਨਾਲ ਹੀ 12ਵੀਂ ਦੇ ਵਿਦਿਆਰਥੀਆਂ ਦਾ ਪਿਛਲੀ ਤਿੰਨ ਪ੍ਰੀਖਿਆਵਾਂ ਦੇ ਆਧਾਰ ਉੱਤੇ ਮੁਲਾਂਕਣ ਕੀਤਾ ਜਾਵੇਗਾ ਅਤੇ ਪ੍ਰੀਖਿਆ ਨਾਲ ਜੁੜੀ ਜਾਣਕਾਰੀ ਦੇਣ ਲਈ ਸੀਬੀਐਸਈ ਭਲਕੇ ਸ਼ੁੱਕਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰੇਗਾ। ਉੱਥੇ ਹੀ ਆਈਸੀਐਸਈ ਨੇ ਵੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਪੂਰੀ ਤਰ੍ਹਾ ਰੱਦ ਕਰ ਦਿੱਤਾ ਹੈ। ਭਾਵ 12ਵੀਂ ਦੇ ਵਿਦਿਆਰਥੀਆਂ ਕੋਲ ਪ੍ਰੀਖਿਆ ਦੇਣ ਲਈ ਬਾਅਦ ਵਿਚ ਵੀ ਕੋਈ ਵਿਕਲਪ ਨਹੀਂ ਹੋਵੇਗਾ।

Leave a Reply

Your email address will not be published. Required fields are marked *