ਚੰਡੀਗੜ੍ਹ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੀਬੀਐਸਈ ਦੇ ਨੋਟੀਫਿਕੇਸ਼ਨ ਅਨੁਸਾਰ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ ਤੋਂ 13 ਮਾਰਚ ਤੱਕ ਕਰਵਾਈਆਂ ਜਾਣਗੀਆਂ। ਜਦੋਂ ਕਿ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ ਤੋਂ 2 ਅਪ੍ਰੈਲ ਤੱਕ ਲਈਆਂ ਜਾਣਗੀਆਂ।
ਸੀਬੀਐਸਈ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਨਿਰਧਾਰਤ ਕਰਦੇ ਸਮੇਂ ਵੱਖ-ਵੱਖ ਪ੍ਰਵੇਸ਼ ਪ੍ਰੀਖਿਆਵਾਂ ਦੀਆਂ ਤਰੀਕਾਂ ਨੂੰ ਧਿਆਨ ਵਿੱਚ ਰੱਖਿਆ ਹੈ। ਤੁਹਾਨੂੰ ਦੱਸ ਦੇਈਏ ਕਿ NTA ਨੇ 1 ਤੋਂ 15 ਅਪ੍ਰੈਲ ਤੱਕ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ ਜੇਈਈ ਮੇਨ 2024 ਦੇ ਦੂਜੇ ਸੈਸ਼ਨ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਹੈ।



