ਚੰਡੀਗੜ੍ਹ- ਚਰਨਜੀਤ ਸਿੰਘ ਚੰਨੀ ਦੇ ਪੰਜਾਬ ਮੁੱਖ ਮੰਤਰੀ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਦੇ ਘਰੇ ਜਸ਼ਨ ਦਾ ਮਾਹੌਲ ਹੈ। ਚੰਨੀ ਦਾ ਨਾਂ ਮੁੱਖ ਮੰਤਰੀ ਵਲੋਂ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਉਨ੍ਹਾਂ ਘਰੇ ਲੋਕਾਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਸੀ ਤੇ ਜਿਵੇਂ ਹੀ ਉਨ੍ਹਾਂ ਦੇ ਨਾਂ ਉੱਤੇ ਪੱਕੀ ਮੋਹਰ ਲੱਗੀ, ਉਸ ਦੇ ਨਾਲ ਹੀ ਉਨ੍ਹਾਂ ਘਰੇ ਜਸ਼ਨ ਜਿਹਾ ਮਾਹੌਲ ਬਣ ਗਿਆ।
ਪੜੋ ਹੋਰ ਖਬਰਾਂ: ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣੇ ਜਾਣ ‘ਤੇ ਦਿੱਤੀ ਵਧਾਈ
ਚਰਨਜੀਤ ਸਿੰਘ ਦੇ ਮੁੱਖ ਮੰਤਰੀ ਵਲੋਂ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਘਰੇ ਉਨ੍ਹਾਂ ਦੇ ਰਿਸ਼ਤੇਦਾਰ ਤੇ ਸਮਰਥਕਾਂ ਨੇ ਖੂਬ ਪਟਾਕੇ ਚਲਾਏ ਤੇ ਲੱਡੂ ਵੰਡੇ ਗਏ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਦੀ ਵੱਡੀ ਭੈਣ ਸੁਰਿੰਦਰ ਕੌਰ ਨੇ ਕਿਹਾ ਕਿ ਪ੍ਰਮਾਤਮਾ ਨੇ ਸਾਨੂੰ ਬਹੁਤ ਖੁਸ਼ੀ ਦਿੱਤੀ ਹੈ, ਪ੍ਰਮਾਤਮਾ ਦੀ ਮਿਹਰ ਹੈ ਅਤੇ ਪ੍ਰਮਾਤਮਾ ਬਾਕੀ ਵੀ ਸਾਰਿਆਂ ਨੂੰ ਖੁਸ਼ ਰੱਖੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਖੁਦ ਟੀ.ਵੀ. ਤੋਂ ਹੀ ਪਤਾ ਚੱਲਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਸੀ.ਐੱਮ. ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਅਤੇ ਲੋਕਾਂ ਦੇ ਸਹਿਯੋਗ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਤਰੱਕੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਹਾਈ ਕਮਾਂਡ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਉਸ ਨੂੰ ਚੰਗਾ ਅਹੁਦਾ ਦਿੱਤਾ ਹੈ।
ਪੜੋ ਹੋਰ ਖਬਰਾਂ: ਭਲਕੇ 11 ਵਜੇ ਰਾਜਪਾਲ ਸਾਹਮਣੇ ਚਰਨਜੀਤ ਸਿੰਘ ਚੰਨੀ ਚੁੱਕਣਗੇ ਪੰਜਾਬ CM ਅਹੁਦੇ ਦੀ ਸਹੁੰ
ਤੁਹਾਨੂੰ ਦੱਸ ਦਈਏ ਕਿ ਚਰਨਜੀਤ ਸਿੰਘ ਭਲਕੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਖੁਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਹੁੰ ਚੁੱਕਣ ਲਈ ਭਲਕੇ 11 ਵਜੇ ਦੀ ਸਮਾਂ ਮਿਲਿਆ ਹੈ, ਜਿਸ ਤੋਂ ਬਾਅਦ ਉਹ ਆਪਣੇ ਸਾਥੀਆਂ ਨਾਲ ਪੰਜਾਬ ਵਾਸੀਆਂ ਦਾ ਸੰਬੋਧਨ ਕਰਨਗੇ।
ਪੜੋ ਹੋਰ ਖਬਰਾਂ: ਕੈਪਟਨ ਅਮਰਿੰਦਰ ਸਿੰਘ ਨੂੰ ਇਸ ਗੱਲ ਦਾ ਅਫਸੋਸ, ਨਵੇਂ ਚੁਣੇ CM ਨੂੰ ਦਿੱਤਾ ਇਹ ਸੁਨੇਹਾ




