ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਕੇਂਦਰੀ ਗ੍ਰਹਿ ਵਿਭਾਗ ਵਲੋਂ ਲਿਆ ਗਿਆ ਹੈ। ਦਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਦਾ ਘੇਰਾ ਘਟਾ ਦਿੱਤਾ ਸੀ। ਇਸ ਦੀ ਜਾਣਕਾਰੀ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਦਿੱਤੀ ਹੈ।
Thanking @AmitShah Ji for granting Z security to temporal authority of Sikhs Jathedar Sri Akal Takht Sahib Giani Harpreet Singh Ji. It’s commendable of Govt of India to grant adequate and appropriate security to religious heads with due consideration of threat assessment.@ANI pic.twitter.com/JfX8zCiiNe
— Manjinder Singh Sirsa (@mssirsa) June 3, 2022
