ਕੇਂਦਰ ਸਰਕਾਰ MSP ‘ਤੇ ਮੂੰਗੀ ਚੁੱਕਣ ਲਈ ਤਿਆਰ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਪੰਜਾਬ ਸਰਕਾਰ ਕੋਲੋਂ ਐੱਮ. ਐੱਸ. ਪੀ. ‘ਤੇ ਮੂੰਗੀ ਚੁੱਕਣ ਲਈ ਤਿਆਰ ਹੈ। ਇਸ ਸਬੰਧੀ…

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਪੰਜਾਬ ਸਰਕਾਰ ਕੋਲੋਂ ਐੱਮ. ਐੱਸ. ਪੀ. ‘ਤੇ ਮੂੰਗੀ ਚੁੱਕਣ ਲਈ ਤਿਆਰ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਕੁੱਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ ‘ਤੇ ਐੱਮ. ਐੱਸ. ਪੀ. ਦੀ ਗਾਰੰਟੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਇਸ ‘ਤੇ ਰਾਜ਼ੀ ਹੋ ਗਈ ਹੈ।

Also Read: ਕਿਸਾਨਾਂ ਨੇ ਚੰਡੀਗੜ੍ਹ-ਖਰੜ ਹਾਈਵੇਅ ’ਤੇ ਲਾਇਆ ਜਾਮ, ਦੁੱਧ ਦੀਆਂ ਕੀਮਤਾਂ ਵਧਾਉਣ ਦੀ ਕੀਤੀ ਮੰਗ

 

ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ ਐੱਮ. ਐੱਸ. ਪੀ. ‘ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ। ਭਗਵੰਤ ਮਾਨ ਨੇ ਲਿਖਿਆ ਕਿ ਉਹ ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਨ।

Also Read: ਦੁੱਧ ਉਤਪਾਦਕਾਂ ਨੂੰ ਮਾਨ ਸਰਕਾਰ ਦੀ ਸੌਗਾਤ, ਕੀਮਤਾਂ ‘ਚ 20 ਰੁਪਏ ਪ੍ਰਤੀ ਕਿੱਲੋ ਫੈਟ ਕੀਤਾ ਵਾਧਾ

Leave a Reply

Your email address will not be published. Required fields are marked *