ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਚੰਡੀਗੜ੍ਹ, 23 ਜੂਨ: ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਅੱਜ ਮੁੱਖ ਚੋਣ ਅਫ਼ਸਰ…

Chief Electoral Officer Punjab, Mrs. Anindita Mitra, today held a meeting with the representatives of the recognized

ਚੰਡੀਗੜ੍ਹ, 23 ਜੂਨ: ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ  ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਪੜਾਅ ਦੌਰਾਨ ਬੀ.ਐਲ.ਓ. ਦੇ ਘਰ-ਘਰ ਦੌਰੇ ਦੌਰਾਨ ਗਣਨਾ ਫਾਰਮਾਂ ਦੀ ਵੰਡ, ਭਰਨ ਅਤੇ ਇਕੱਤਰ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।

ਮੀਟਿੰਗ ਦੌਰਾਨ ਮੁੱਖ ਚੋਣ ਅਫ਼ਸਰ ਪੰਜਾਬ ਨੇਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ 25 ਜੂਨ, 2026 ਤੋਂ ਘਰੋਂ-ਘਰੀਂ ਗਣਨਾ ਦਾ ਕੰਮ ਆਰੰਭ ਹੋਵੇਗਾ ਜੋ ਕਿ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਨ ਸੁਧਾਈ ਦੇ ਇਸ ਕਾਰਜ਼ ਵਿਚ 24453 ਬੀ.ਐਲ.ਓਜ਼. ਵਲੋਂ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ।

ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03-08-2026 ਤੋਂ 02-09-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਉਹਨਾਂ ਨੇ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸੂਬੇ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ। ਅਨਮੈਪਡ ਵੋਟਰਾਂ ਸਬੰਧੀ ਸੂਚੀ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਸਾਂਝੀ ਕੀਤੀ ਗਈ। ਸ੍ਰੀਮਤੀ ਮਿਤਰਾ ਵੱਲੋਂ ਐਸ.ਆਈ.ਆਰ. ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਨੂੰ ਸਰਗਰਮੀ ਨਾਲ ਭਾਗ ਲੈਣ ਅਤੇ ਚੋਣ ਅਮਲੇ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਇਨ੍ਹਾਂ ਅਨਮੈਪਡ ਵੋਟਰਾਂ ਦੀ ਮੈਪਿੰਗ ਕਰਵਾਉਣ ਲਈ ਚੋਣ ਅਮਲਾ ਦੀ ਮਦਦ ਕੀਤੀ ਜਾਵੇ।

ਇਸ ਮੌਕੇ ਉਨ੍ਹਾਂ ਨੇ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਦੀਆਂ ਐਸ.ਆਈ.ਆਰ. ਦੀ ਪ੍ਰਕਿਰਿਆ ਸਬੰਧੀ ਸ਼ੰਕਾਵਾਂ ਨੂੰ ਵੀ ਦੂਰ ਕੀਤਾ।

ਮੀਟਿੰਗ ਦੌਰਾਨ ਐਡੀਸ਼ਨਲ ਸੀ.ਈ.ਓ. ਸ੍ਰੀ ਅਮਨਦੀਪ ਗਰਗ, ਜੁਆਇੰਟ ਸੀ.ਈ.ਓ. ਸ੍ਰੀਮਤੀ ਨਵਨੀਤ ਕੌਰ ਬੱਲ ਤੋਂ ਇਲਾਵਾ ਮਾਨਤਾ ਪ੍ਰਾਪਤ ਪਾਰਟੀਆਂ ਵਿੱਚੋਂ ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਬਹੁਜਨ ਸਮਾਜ ਪਾਰਟੀ ਤੋਂ ਜਸਵੰਤ ਰਾਏ ਅਤੇ ਹਰਭਜਨ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਪਰਮਪਾਲ ਕੌਰ, ਕਾਂਗਰਸ ਪਾਰਟੀ ਤੋਂ ਹਰਦੀਪ ਸਿੰਘ ਕਿੰਗਰਾ ਅਤੇ ਹੈਪੀ ਖੇੜਾ, ਸ਼੍ਰੋਮਣੀ ਅਕਾਲੀ ਦਲ ਤੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਨਛੱਤਰ ਸਿੰਘ ਗਿੱਲ ਹਾਜ਼ਰ ਸਨ।

Leave a Reply

Your email address will not be published. Required fields are marked *