ਕਣਕ ਦੀ ਖਰੀਦ ਤੋਂ ਪਹਿਲਾਂ ਲਾਲ ਸਿੰਘ ਨੇ ਛੱਡੀ ਕੁਰਸੀ, CM ਭਗਵੰਤ ਨੇ ਕਿਸਾਨਾਂ ਨੂੰ ਦਿੱਤਾ ਭਰੋਸਾ

ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ (Punjab Mandi Board Chairman Lal Singh) ਨੇ ਅਸਤੀਫਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ (Capt. Amarinder…

ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ (Punjab Mandi Board Chairman Lal Singh) ਨੇ ਅਸਤੀਫਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਮੁੱਖ ਮੰਤਰੀ (CM) ਬਣਨ ਤੋਂ ਬਾਅਦ ਦਿੱਗਜ ਕਾਂਗਰਸੀ ਨੇਤਾ ਲਾਲ ਸਿੰਘ (Congress leader Lal Singh) ਨੂੰ ਇਹ ਅਹੁਦਾ ਦਿੱਤਾ ਗਿਆ ਸੀ। ਪੰਜਾਬ ਵਿਚ ਹੁਣ ਕਾਂਗਰਸ ਸੱਤਾ ਤੋਂ ਬਾਹਰ ਹੋ ਚੁੱਕੀ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਵਿਚ ਛੇਤੀ ਕਣਕ ਦੀ ਖਰੀਦ ਸ਼ੁਰੂ ਹੋਣ ਵਾਲੀ ਹੈ। ਅਜਿਹੇ ਵਿਚ ਅਹਿਮ ਅਹੁਦਾ ਖਾਲੀ ਹੋਣ ਨਾਲ ਪੰਜਾਬ ਦੀ ਸੀ.ਐੱਮ. ਭਗਵੰਤ ਮਾਨ (CM of Punjab Bhagwant Mann) ਦੀ ਅਗਵਾਈ ਵਾਲੀ ਆਪ ਸਰਕਾਰ ਦੇ ਲਈ ਚੁਣੌਤੀ ਵੱਧ ਸਕਦੀ ਹੈ। Also Read : IAS ਟੀਨਾ ਡਾਬੀ ਨੂੰ ਮੁੜ ਹੋਇਆ ਪਿਆਰ, 7 ਮਹੀਨੇ ਪਹਿਲਾਂ ਹੋਇਆ ਸੀ ਤਲਾਕ


ਹਾਲਾਂਕਿ ਸੀ.ਐੱਮ. ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਸੂਬੇ ਵਿਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਇਕ-ਇਕ ਦਾਣਾ ਸਰਕਾਰ ਖਰੀਦੇਗੀ। ਮੰਡੀਆਂ ਵਿਚ ਕਿਸਾਨਾਂ ਦੇ ਪ੍ਰੇਸ਼ਾਨ ਹੋਣ ਦਾ ਸਮਾਂ ਬੀਤ ਚੁੱਕਾ ਹੈ। ਮੇਰੇ ‘ਤੇ ਯਕੀਨ ਰੱਖੋ। ਪੰਜਾਬ ਵਿਚ ਕਣਕ ਦੀ ਖਰੀਦ ਇਕ ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸੂਬਾ ਸਰਕਾਰ ਨੇ 132 ਲੱਖ ਟਨ ਕਣਕ ਖਰੀਦ ਦਾ ਟੀਚਾ ਮਿੱਥਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਮੰਡੀਆਂ ਵਿਚ ਭਰਪੂਰ ਬਾਰਦਾਨਾ (ਬੋਰੀਆਂ) ਪਹੁੰਚ ਚੁੱਕੀਆਂ ਹਨ। ਕਣਕ ਖਰੀਦ ਲਈ ਸੂਬੇ ਵਿਚ 2300 ਤੋਂ ਜ਼ਿਆਦਾ ਮੰਡੀਆਂ ਬਣਾਈਆਂ ਗਈਆਂ ਹਨ। ਕਣਕ ਖਰੀਦ ਲਈ ਪੰਜਾਬ ਸਰਕਾਰ ਨੂੰ 24,773,11 ਕਰੋੜ ਦੀ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐੱਲ.) ਮਿਲ ਗਈ ਹੈ। ਸੀ.ਐੱਮ. ਭਗਵੰਤ ਮਾਨ ਨੇ ਸਮੇਂ ‘ਤੇ ਰਾਸ਼ੀ ਰਿਲੀਜ਼ ਕਰਨ ਲਈ ਕੇਂਦਰ ਸਰਕਾਰ ਨੂੰ ਧੰਨਵਾਦ ਕਿਹਾ। ਉਨ੍ਹਾਂ ਨੇ ਕਿਹਾ ਕਿ ਫੂਡ ਅਤੇ ਸਿਵਲ ਸਪਲਾਈ ਵਿਭਾਗ ਮੰਡੀਆਂ ਤੋਂ ਕਣਕ ਦਾ ਇਕ-ਇਕ ਦਾਣਾ ਖਰੀਦੇਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਉਸੇ ਦਿਨ ਪੇਮੈਂਟ ਕਰ ਦਿੱਤੀ ਜਾਵੇਗੀ। 

Leave a Reply

Your email address will not be published. Required fields are marked *