ਚੰਡੀਗੜ੍ਹ (ਇੰਟ.)- ਪੰਜਾਬ (Punjab) ਦੇ ਮੁੱਖ ਮੰਤਰੀ ਅਮਰਿੰਦਰ ਸਿੰਘ (CM Captain Amrinder Singh) ਨੇ ਮਹਾਨ ਦੌੜਾਕ ਮਿਲਖਾ ਸਿੰਘ (Milkha Singh) ਦੇ ਦੇਹਾਂਤ ‘ਤੇ ਸ਼ਰਧਾਂਜਲੀ ਦੇਣ ਮੌਕੇ ਇਹ ਐਲਾਨ ਕੀਤਾ ਕਿ ਖੇਡ ਯੂਨੀਵਰਸਿਟੀ (Sports University) ਪਟਿਆਲਾ ਵਿਖੇ ਮਹਾਨ ਅਥਲੀਟ ਮਿਲਖਾ ਸਿੰਘ ਦੇ ਨਾਮ ‘ਤੇ ਚੇਅਰ ਸਥਾਪਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸੈਕਟਰ-8 ਸਥਿਤ ਮਿਲਖਾ ਸਿੰਘ ਦੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨੂੰ ਕਿਹਾ,’ਅਸੀਂ ਮਿਲਖਾ ਸਿੰਘ ਚੇਅਰ ਨੂੰ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਤ ਕਰ ਰਹੇ ਹਾਂ।” ਉਨ੍ਹਾਂ ਨੇ ਕਿਹਾ ਕਿ ਬਿਹਤਰ ਅਥਲੀਟਾਂ ਨੂੰ ਉਥੇ ਸਰਕਾਰ ਦੇ ਖਰਚੇ ‘ਤੇ ਟ੍ਰੇਨਿੰਗ ਦੇਣ ਦੀ ਵਿਵਸਥਾ ਰੱਖੀ ਜਾਵੇਗੀ। ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਵੀ ਹਾਜ਼ਰ ਸਨ।
Read this- ਸੁਪਰੀਮ ਕੋਰਟ ਦੇ ਹੁਕਮਾਂ ਪਿੱਛੋਂ ਜੈਪਾਲ ਭੁੱਲਰ ਦੇ ਘਰ ਬਾਹਰ ਲੱਗੇ ਪੋਸਟਰ
ਕਈ ਰਿਕਾਰਡ ਆਪਣੇ ਨਾਂ ਕਰਨ ਵਾਲੇ ਭਾਰਤੀ ਅਥਲੀਟ (Athlete) ਤੇ ‘ਫਲਾਇੰਗ ਸਿੱਖ’ (Flying Sikh) ਵਜੋਂ ਮਕਬੂਲ ਮਿਲਖਾ ਸਿੰਘ (Milkha Singh) ਦੀ ਦੇਰ ਰਾਤ ਕਰੋਨਾ ਵਾਇਰਸ (Corona Virus) ਕਾਰਣ ਮੌਤ ਹੋ ਗਈ। ਉਹ ਪਿਛਲੇ ਇਕ ਮਹੀਨੇ ਤੋਂ ਕਰੋਨਾ ਵਾਇਰਸ ਨਾਲ ਜੂਝ ਰਹੇ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਮਿਲਖਾ ਸਿੰਘ ਨੇ ਰਾਤ 11:30 ਵਜੇ ਆਖਰੀ ਸਾਹ ਲਏ। ਉਹ 91 ਸਾਲ ਦੇ ਸਨ।
Read this- ਕਿਸਾਨਾਂ ਨੇ ਕੀਤਾ ਲੁਧਿਆਣਾ-ਚੰਡੀਗੜ੍ਹ ਕੀਤਾ ਜਾਮ, ਧਰਨਾ ਲਗਾ ਕਰ ਰਹੇ ਇਹ ਮੰਗ
ਇਸ ਤੋਂ ਪਹਿਲਾਂ ਮਿਲਖਾ ਸਿੰਘ ਦੀ ਪਤਨੀ ਤੇ ਭਾਰਤੀ ਵਾਲੀਬਾਲ ਟੀਮ (Vollyball) ਦੀ ਸਾਬਕਾ ਕਪਤਾਨ ਨਿਰਮਲ ਕੌਰ (Nirmal Kaur) ਦੀ ਵੀ ਲੰਘੇ ਐਤਵਾਰ ਨੂੰ ਕਰੋਨਾ ਕਾਰਨ ਮੌਤ ਹੋ ਗਈ ਸੀ। ਸ਼ਨੀਵਾਰ ਸ਼ਾਮ ਨੂੰ ਮਹਾਨ ਦੌੜਾਕ ਮਿਲਖਾ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਜਿਸ ਦੌਰਾਨ ਸਭ ਦੀਆਂ ਅੱਖਾਂ ਨਮ ਹੋ ਗਈਆਂ ਅਤੇ ਇਕ ਮਹਾਨ ਦੌੜਾਕ ਸਾਨੂੰ ਸਦਾ ਲਈ ਅਲਵਿਦਾ ਆਖ ਗਿਆ।





