High Security Registration Plates:ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ 30 ਜੂਨ 2023 ਤੱਕ ਸਾਰੇ ਵਾਹਨਾਂ ਉੱਤੇ ਹਾਈ ਸਕਿਓਰਟੀ ਨੰਬਰ ਪਲੇਟਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਜਿਹੜੇ ਵਾਹਨਾਂ ਉੱਤੇ 30 ਜੂਨ ਤੋਂ ਬਾਅਦ ਹਾਈਸਕਿਉਰਿਟੀ ਨੰਬਰ ਪਲੇਟਾਂ ਨਹੀਂ ਲੱਗੀਆਂ ਹੋਣਗੀਆਂ ਉਨ੍ਹਾਂ ਨੂੰ ਜ਼ੁਰਮਾਨਾ ਕੀਤਾ ਜਾਵੇਗਾ। ਇਸ ਤੋਂ ਬਾਅਦ ਟ੍ਰੈਫਿਕ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਚਲਾਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਸੂਬਾ ਸਰਕਾਰ ਵਲੋਂ ਲੋਕਾਂ ਨੂੰ ਇਸ ਬਾਰੇ ਵਿੱਚ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਬਿਨ੍ਹਾਂ ਹਾਈ ਸਕਿਓਰਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਤੋਂ 2 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ ਅਤੇ ਬਾਅਦ ਵਿੱਚ 3 ਹਜ਼ਾਰ ਰੁਪਏ ਦਾ ਜੁਰਮਾਨਾ ਤੈਅ ਕੀਤਾ ਗਿਆ ਹੈ। ਜੇਕਰ ਕਿਸੇ ਦੇ ਵਾਹਨ ਦਾ ਨਿਰਮਾਣ ਇਕ ਅਪ੍ਰੈਲ 2019 ਤੋਂ ਪਹਿਲਾ ਦਾ ਹੈ ਤਾਂ ਵਿਭਾਗ ਦੀ ਆਨਲਾਈਨ ਵੈੱਬਸਾਈਟ ‘ਤੇ ਜਾ ਕੇ ਵਾਹਨ ਦੇ ਦਰਜ ਕਰਦੇ ਹੋਏ ਨੰਬਰ ਪਲੇਟ ਲਗਵਾਉਣ ਅਤੇ ਮਿਤੀ ਸਮੇਂ ਅਤੇ ਫਿੱਟਨੈਸ ਸੈਂਟਰ ਦੀ ਚੋਣ ਕੀਤੀ ਜਾ ਸਕਦੀ ਹੈ। ਅਪ੍ਰੈਲ 2019 ਤੋਂ ਬਾਅਦ ਦਾ ਬਣਿਆ ਹੈ ਤਾਂ ਉਸ ਦੀਆਂ ਰਜਿਸਟ੍ਰੇਸ਼ਨ ਪਲੇਟਾਂ ਮੋਟਰ ਵਹੀਕਲ ਡੀਲਰ ਲਗਾਉਣਗੇ।
