ਸਾਵਧਾਨ ! ਜੇ ਹੁਣ ਕਿਸਾਨਾਂ ਨੇ ਸਾੜੀ ਪਰਾਲੀ ਤਾਂ ਚੁੱਕਿਆ ਜਾਵੇਗਾ ਇਹ ਸਖਤ ਕਦਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਕਿਸਾਨਾਂ  ਵੱਲੋਂ ਲਗਾਤਾਰ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ ਜਿਸ ਕਾਰਨ ਵਾਤਾਵਰਣ ਦੁਸ਼ਿਤ ਕੀਤਾ ਜਾ ਰਿਹਾ ਹੈ। ਇਹਨਾਂ ਹੀ ਨਹੀਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਕਿਸਾਨਾਂ  ਵੱਲੋਂ ਲਗਾਤਾਰ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ ਜਿਸ ਕਾਰਨ ਵਾਤਾਵਰਣ ਦੁਸ਼ਿਤ ਕੀਤਾ ਜਾ ਰਿਹਾ ਹੈ। ਇਹਨਾਂ ਹੀ ਨਹੀਂ ਪਰਾਲੀ ਦੇ ਧੁੰਏ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸਦੇ ਬਾਵਜੁਦ ਵੀ ਕਿਸਾਨਾਂ ਵੱਲੋਂ ਲਗਾਤਾਰ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ।

paddy straw burning

ਪਰ ਹੁਣ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਪਹਿਲਾਂ ਦੱਸ ਵਾਰ ਸੋਚਣਾ ਪਏਗਾ। ਜੀ ਹਾਂ ਜੋ ਕਿਸਾਨ ਹੁਣ ਪਰਾਲੀ ਨੂੰ ਅੱਗ ਲਾਵੇਗਾ ਤਾਂ ਉਹਨਾਂ ਦੇ ਖਿਲਾਫ ਜੁਰਮਾਨਾ ਠੋਕਿਆ ਜਾਵੇਗਾ। ਦਸ ਦਈਏ ਕਿ ਦੂਜੇ ਪਾਸੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆੰ ਵੱਲੋਂ ਸੈਟੇਲਾਈਟ ਜਰੀਏ ਨਿਗਰਾਨੀ ਵੀ ਰੱਖੀ ਜਾ ਰਹੀ ਹੈ। ਸੈਟੇਲਾਈਟ ਤੋਂ ਪਤਾ ਚੱਲ ਜਾਵੇਗਾ ਕਿ ਕਿਸਾਨਾਂ ਵੱਲੋਂ ਕਿੱਥੇ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਜਾਣਕਾਰੀ ਹਾਸਿਲ ਹੋਣ ਤੋਂ ਬਾਅਦ ਪੁਲਿਸ ਵਿਭਾਗ ਨੂੰ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਪਰਾਲੀ ਸਾੜਨ ਵਾਲੇ ਕਿਸਾਨਾਂ ਦਾ ਜੁਰਮਾਨਾ ਕੱਟਿਆ ਜਾਵੇਗਾ।

Leave a Reply

Your email address will not be published. Required fields are marked *