ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਚਮਕੌਰ ਸਾਹਿਬ ਦਾ ਰਹਿਣ ਵਾਲਾ ਇਕ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਧਰਤੀ ਤੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਨੌਜਵਾਨ ਜਸਜੀਤ ਸਿੰਘ ਤੁੰਗ ਕੁਝ ਦਿਨਾਂ ਪਹਿਲਾ ਹੀ ਕੈਨੇਡਾ ਚ ਵਰਕ ਪਰਮਿਟ ਤੇ ਗਿਆ ਸੀ।
ਜਦੋ ਉਹ ਕੰਮ ਤੋਂ ਵਾਪਸ ਘਰ ਨੂੰ ਜਾ ਰਿਹਾ ਸੀ ਤਾਂ ਉਸਦੀ ਕਾਰ ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਾਰ ਚ ਨੌਜਵਾਨ ਦੇ ਨੱਕ ਚੋਂ ਖੂਨ ਨਿਕਲ ਰਿਹਾ ਸੀ। ਫਿਲਹਾਲ ਜਸਜੀਤ ਸਿੰਘ ਦੀ ਮੌਤ ਤੋਂ ਬਾਅਦ ਉਸਦੇ ਘਰ ਤੇ ਪਿੰਡ ਚ ਸੋਗ ਦੀ ਲਹਿਰ ਛਾ ਗਈ ਹੈ। ਜਸਜੀਤ ਸਿੰਘ ਦੀ ਦੇਹ ਨੂੰ ਪੰਜਾਬ ਲਿਆਉਣ ਦੀ ਤਿਆਰੀਆਂ ਕੀਤੀਆ ਜਾ ਰਹੀਆਂ ਹਨ।


