CHANDIGARH blast case : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਰੋਪੜ ਤੋਂ 2 ਸ਼ੱਕੀ ਗ੍ਰਿਫ਼ਤਾਰ

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਗੁੱਥੀ ਸੁਲਝਾਉਂਦੇ ਹੋਏ ਪੰਜਾਬ ਪੁਲਿਸ ਨੇ ਦੋ ਮੁੱਖ ਸ਼ੱਕੀਆਂ…

ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਗੁੱਥੀ ਸੁਲਝਾਉਂਦੇ ਹੋਏ ਪੰਜਾਬ ਪੁਲਿਸ ਨੇ ਦੋ ਮੁੱਖ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਗੁੱਥੀ ਸੁਲਝਾਉਂਦੇ ਹੋਏ ਪੰਜਾਬ ਪੁਲਿਸ ਨੇ ਦੋ ਮੁੱਖ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਦੀ ਸੀ.ਆਈ.ਏ. (CIA) ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਰੂਪਨਗਰ ਜ਼ਿਲ੍ਹੇ ਤੋਂ ਕੀਤੀ ਹੈ। ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਮੁਲਜ਼ਮਾਂ ਦੀ ਹੋਈ ਪਛਾਣ

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਦੀ ਪਛਾਣ ਅਮਨ ਸਿੰਘ ਉਰਫ਼ ਭੋਲੂ ਤੇ ਗੁਰਤੇਜ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਰੂਪਨਗਰ ਜ਼ਿਲ੍ਹੇ ਦੇ ਥਾਣਾ ਸਿਟੀ ਮੋਰਿੰਡਾ ਦੇ ਅਧੀਨ ਪੈਂਦੇ ਪਿੰਡ ਰੱਤਨਗੜ੍ਹ ਦੇ ਨਿਵਾਸੀ ਹਨ। ਸੂਤਰਾਂ ਅਨੁਸਾਰ, ਇਹ ਉਹੀ ਵਿਅਕਤੀ ਹਨ ਜੋ ਘਟਨਾ ਵਾਲੀ ਥਾਂ ਦੇ ਨੇੜੇ ਲੱਗੇ CCTV ਕੈਮਰਿਆਂ ਦੀ ਫੁਟੇਜ ਵਿੱਚ ਸ਼ੱਕੀ ਹਾਲਤ ਵਿੱਚ ਨਜ਼ਰ ਆ ਰਹੇ ਸਨ।

AGTF ਦਾ ਅਪਰੇਸ਼ਨ ਅਜੇ ਵੀ ਜਾਰੀ

ਮੋਹਾਲੀ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਕਾਰਵਾਈ ਪੁਖ਼ਤਾ ਸਬੂਤਾਂ ਦੇ ਆਧਾਰ ‘ਤੇ ਕੀਤੀ ਗਈ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਅਪਰੇਸ਼ਨ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ, ਇਸ ਲਈ ਸੁਰੱਖਿਆ ਕਾਰਨਾਂ ਕਰਕੇ ਫਿਲਹਾਲ ਵਧੇਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਧਮਾਕੇ ਦੇ ਪਿੱਛੇ ਕਿਹੜੀਆਂ ਦੇਸ਼ ਵਿਰੋਧੀ ਤਾਕਤਾਂ ਜਾਂ ਗੈਂਗਸਟਰਾਂ ਦਾ ਹੱਥ ਹੈ।

ਸਬੂਤਾਂ ਦੇ ਆਧਾਰ ਤੇ ਅਗਲੇਰੀ ਕਾਰਵਾਈ

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਕੋਲ ਧਮਾਕਾਖੇਜ਼ ਸਮੱਗਰੀ ਕਿੱਥੋਂ ਆਈ ਅਤੇ ਇਸ ਪੂਰੀ ਸਾਜ਼ਿਸ਼ ਦਾ ਮਾਸਟਰਮਾਈਂਡ ਕੌਣ ਹੈ। ਲਿਵਿੰਗ ਇੰਡੀਆ ਨਿਊਜ਼ ਦੀ ਐਕਸਕਲੂਸਿਵ ਜਾਣਕਾਰੀ ਮੁਤਾਬਕ, CCTV ਫੁਟੇਜ ਵਿੱਚ ਦਿਖਾਈ ਦੇ ਰਹੇ ਚਿਹਰਿਆਂ ਦਾ ਮਿਲਾਨ ਹੋਣ ਤੋਂ ਬਾਅਦ ਹੀ ਪੁਲਿਸ ਨੇ ਇਨ੍ਹਾਂ ‘ਤੇ ਸ਼ਿਕੰਜਾ ਕੱਸਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Big success of Lehra Police: ਡੇਢ ਸਾਲ ਤੋਂ ਲਾਪਤਾ ਨੌਜਵਾਨ ਦਿੱਲੀ ਤੋਂ ਬਰਾਮਦ; ਪੁਲਿਸ ਨੇ ਪਰਿਵਾਰ ਨਾਲ ਕਰਵਾਇਆ ਮਿਲਾਪ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *